25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਂਬਰਿਜ ਮਾਡਰਨ ਸਕੂਲ ਵਿਖੇ ਦੋ ਰੋਜ਼ਾ ਅਥਲੈਟਿਕਸ ਮੀਟ ਸ਼ੁਰੂ

ਮਲੌਦ, 25 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਵਿਖੇ ਪ੍ਰਿੰਸੀਪਲ ਸੰਜੀਵ ਮੋਦਗਿੱਲ ਦੀ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੀ ਸਾਲਾਨਾ ਸਪੋਰਟਸ ਮੀਟ ਦੀ ਸ਼ਾਨਦਾਰ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ਐੱਸ. ਐੱਚ.

ਅਜੀਤ ਡੈਸਕ 26-11-2026
ਮਲੌਦ, 25 ਨਵੰਬਰ (ਸਹਾਰਨ ਮਾਜਰਾ)- ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਵਿਖੇ ਪ੍ਰਿੰਸੀਪਲ ਸੰਜੀਵ ਮੋਦਗਿੱਲ ਦੀ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੀ ਸਾਲਾਨਾ ਸਪੋਰਟਸ ਮੀਟ ਦੀ ਸ਼ਾਨਦਾਰ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ਐੱਸ. ਐੱਚ. ਓ ਮਲੌਦ ਸੁਖਵੀਰ ਸਿੰਘ ਵਲੋਂ ਕੀਤਾ ਗਿਆ। ਖੇਡਾਂ ਵਿਚ ਪ੍ਰਾਇਮਰੀ ਵਿੰਗ ਦੇ ਪਲੇਅ ਵੈ, ਯੂ. ਕੇ. ਜੀ, ਨਰਸਰੀ, ਪਹਿਲੀ ਅਤੇ ਦੂਜੀ ਜਮਾਤਾਂ ਦੇ ਮੁਕਾਬਲੇ ਕਰਵਾਏ ਗਏ। ਪਹਿਲੇ ਦਿਨ ਨਰਸਰੀ ਵਿੰਗ ਦੀਆਂ ਇਨ੍ਹਾਂ ਖੇਡਾਂ ਵਿਚ ਵਿਸ਼ੇਸ਼ ਤੌਰ ਤੇ ਮਾਲਵਾ ਸ਼ੋਸ਼ਲ ਐਂਡ ਵੈਲਫ਼ੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜੀਨੀਅਰ ਹਰਮਿੰਦਰ ਪਾਲ ਸਿੰਘ ਸਹਾਰਨ ਮਾਜਰਾ, ਸਿੱਖਿਆ ਸਾਸ਼ਤਰੀ ਡਾ. ਕਰਨੈਲ ਸਿੰਘ ਕਾਲੀਆ, ਜਨਰਲ ਸਕੱਤਰ ਮਾਲਵਾ ਕਲੱਬ ਡਾ. ਬਲਜਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾਕਟਰ ਇਕਬਾਲ ਮੁਹੰਮਦ ਅਤੇ ਮਾਲਵਾ ਸੋਸ਼ਲ ਵੈਲਫੇਅਰ ਕਲੱਬ ਤੇ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਦੇ ਸਮੂਹ ਮੈਂਬਰ ਸ਼ਾਮਿਲ ਹੋਏ। ਪ੍ਰਿੰਸੀਪਲ ਸੰਜੀਵ ਮੋਦਗਿੱਲ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਖੇਡ ਮੇਲੇ ਦੀ ਸ਼ੁਰੂਆਤ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹੋਈ। ਇਸ ਦੋ ਰੋਜ਼ਾ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲਿਆ ਗਿਆ। ਸਾਰੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿਸੀਪਲ ਕਰਮਦੀਪ ਕੌਰ, ਡੀ. ਪੀ ਹਰਪ੍ਰੀਤ ਸਿੰਘ ਸੋਮਲਖੇੜੀ, ਸ਼ਮਸ਼ੇਰ ਸਿੰਘ ਸਿਹੋੜਾ, ਕਿਰਨਜੀਤ ਕੌਰ , ਕਿਰਨਪਾਲ ਕੌਰ, ਨਰਗਿਸ ਕੌਰ, ਸੰਦੀਪ ਕੌਰ, ਰਿਤਿਕਾ ਗੋਇਲ, ਰਿਤਿਕਾ ਬਾਵਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਨਗਰ ਕੌਂਸਲ ਨੇ ਖ਼ਤਰਨਾਕ ਤਾਰਾਂ ਘਰਾਂ ਤੋਂ ਹਟਾਉਣ ਲਈ ਬਿਜਲੀ ਬੋਰਡ ਨੂੰ 22 ਲੱਖ ਰੁਪਏ ਦਿੱਤੇ ਅਗਲੀ ਖ਼ਬਰ ‘ ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।