ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਜਾਵੇਗਾ- ਮਾਂਗਟ, ਮਿੱਠੇਵਾਲ
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਦਾ ਹਰੇਕ ਵਰਗ ਚਾਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਆਵੇ ਅਤੇ ਵਿਕਾਸ ਪੱਖੋਂ ਤੇ ਕਰਜ਼ੇ ਵਿਚ ਡੁੱਬਿਆ ਸੂਬਾ ਤਰੱਕੀ ਦੀਆਂ ਲੀਹਾਂ ’ਤੇ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਨੇ ਗੱਲਬਾਤ ਕਰਦਿਆਂ ਕੀਤਾ।
ਯੂਥ ਅਕਾਲੀ ਦਲ ਦੇ ਕੌਮੀ ਕਾਰਜਕਾਰੀ ਪ੍ਰਧਾਨ ਹਰਜੋਤ ਸਿੰਘ ਮਾਂਗਟ ਅਤੇ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ।
26-11-2026