ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨ ਅੰਦੋਲਨ ਦੇ ਛੇ ਸਾਲ ਪੂਰੇ ਹੋਣ ਮੌਕੇ ਖੰਨਾ ਵਿਖੇ ਕਿਸਾਨ ਸੰਘਰਸ਼ ਦੀ ਯਾਦ ਵਿੱਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਕਿਸਾਨਾਂ ਦੇ ਇਕ ਵਫ਼ਦ ਵੱਲੋਂ ਉੱਪ ਮੰਡਲ ਮਜਿਸਟਰੇਟ ਖੰਨਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਅਜੀਤ ਡੈਸਕ
27-11-2026