ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਰੌਸ਼ੀਆਣਾ ਸਕੂਲ ਦੇ ਬੱਚਿਆਂ ਨੇ ਪਹਿਲਾ ਸਥਾਨ ਕੀਤਾ ਹਾਸਿਲ
ਮਲੌਦ, 26 ਨਵੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਲੁਧਿਆਣਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨੋਜ ਕੁਮਾਰ ਦੀ ਰਹਿਨੁਮਾਈ ਹੇਠ ਵਿਦਿਅਕ ਅਤੇ ਸਹਿ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰੋਸ਼ੀਆਣਾ ਦੇ ਬੱਚਿਆਂ ਨੇ ਆਮ ਗਿਆਨ ਮੁਕਾਬਲਿਆਂ ਵਿੱਚ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ ਰੌਸ਼ੀਆਣਾ ਅਤੇ ਬਲਾਕ ਡੇਹਲੋਂ 2 ਦਾ ਨਾਮ ਰੌਸ਼ਨ ਕੀਤਾ।
ਅਜੀਤ ਡੈਸਕ
27-11-2026