26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਸਿਰਫ਼ ਸੱਤਾ ਦੀ ਭੁੱਖ ਤੇ ਸਿਆਸੀ ਵਜੂਦ ਬਚਾਉਣ ਦੀ ਛਟਪਟਾਹਟ- ਦਿਲਬਰ ਮੁਹੰਮਦ ਖ਼ਾਨ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਛੇ ਸਾਲਾਂ ਬਾਅਦ ਮੁੜ ਹੋਏ ਗਠਜੋੜ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਇਸ ਨੂੰ ’ਸੱਤਾ ਦੀ ਭੁੱਖ ਅਤੇ ਸਿਆਸੀ ਵਜੂਦ ਬਚਾਉਣ ਦੀ ਆਖ਼ਰੀ ਛਟਪਟਾਹਟ’ ਕਰਾਰ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਇੱਕ ਪ੍ਰੈੱਸ ਬਿਆਨ ਵਿੱਚ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੋ ਡੁੱਬਦੇ ਹੋਏ ਜਹਾਜ਼ ਇਕ-ਦੂਜੇ ਦਾ ਸਹਾਰਾ ਲੈ ਕੇ ਤੈਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹਨ, ਠੀਕ ਉਹੀ ਹਾਲ ਅੱਜ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਹੋ ਗਿਆ ਹੈ।

ਦਿਲਬਰ ਮੁਹੰਮਦ ਖਾਨ 27-11-2026
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਛੇ ਸਾਲਾਂ ਬਾਅਦ ਮੁੜ ਹੋਏ ਗਠਜੋੜ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਇਸ ਨੂੰ ’ਸੱਤਾ ਦੀ ਭੁੱਖ ਅਤੇ ਸਿਆਸੀ ਵਜੂਦ ਬਚਾਉਣ ਦੀ ਆਖ਼ਰੀ ਛਟਪਟਾਹਟ’ ਕਰਾਰ ਦਿੱਤਾ ਹੈ। ਅੱਜ ਜਾਰੀ ਕੀਤੇ ਗਏ ਇੱਕ ਪ੍ਰੈੱਸ ਬਿਆਨ ਵਿੱਚ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੋ ਡੁੱਬਦੇ ਹੋਏ ਜਹਾਜ਼ ਇਕ-ਦੂਜੇ ਦਾ ਸਹਾਰਾ ਲੈ ਕੇ ਤੈਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹਨ, ਠੀਕ ਉਹੀ ਹਾਲ ਅੱਜ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਹੋ ਗਿਆ ਹੈ। ਉਨ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੀ ਸ਼ਹਾਦਤ ਦੀ ਦੁਹਾਈ ਦੇ ਕੇ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜਿਆ ਸੀ, ਅੱਜ ਉਨ੍ਹਾਂ ਹੀ ਕਿਸਾਨਾਂ ਦੇ ਜ਼ਖ਼ਮਾਂ ’ ਤੇ ਲੂਣ ਛਿੜਕਦਿਆਂ ਉਹ ਮੁੜ ਦਿੱਲੀ ਦੀ ਸ਼ਰਨ ਵਿੱਚ ਚਲੇ ਗਏ ਹਨ। ਉਨ੍ਹਾਂ ਸਵਾਲ ਉਠਾਇਆ ਕਿ ਕੀ ਕਿਸਾਨਾਂ ਦੀਆਂ ਉਹ ਸਾਰੀਆਂ ਮੰਗਾਂ ਪੂਰੀਆਂ ਹੋ ਗਈਆਂ ਹਨ, ਜਾਂ ਫਿਰ ਕੁਰਸੀ ਦੇ ਲਾਲਚ ਵਿੱਚ ਪੰਥ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਗਿਰਵੀ ਰੱਖ ਦਿੱਤਾ ਗਿਆ ਹੈ? ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਕਿਸਾਨ, ਮਜ਼ਦੂਰ, ਨੌਜਵਾਨ ਤੇ ਘੱਟ ਗਿਣਤੀ ਸਮਾਜ ਇਸ ’ਮੌਕਾਪ੍ਰਸਤ ਅਤੇ ਬੇਮੇਲ ਗਠਜੋੜ’ ਨੂੰ ਪੂਰੀ ਤਰ੍ਹਾਂ ਨਕਾਰ ਕੇ ਕਰਾਰਾ ਸਬਕ ਸਿਖਾਉਣਗੇ। 26 ਖੰਨਾ09 ਦਿਲਬਰ ਮੁਹੰਮਦ ਖਾਨ
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ -507 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਤੇ 26 ਮਰੀਜ਼ਾਂ ਨੂੰ ਆਪ... ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।