28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਜੀਵ ਲੀਹਲ ਭਾਜਪਾ ਦੇ ਲਘੂ ਤੇ ਦਰਮਿਆਨੇ ਉਦਯੋਗ ਸੈੱਲ ਦੇ ਸੂਬਾ ਮੀਤ ਪ੍ਰਧਾਨ ਬਣੇ

ਮਾਛੀਵਾੜਾ ਸਾਹਿਬ, 27 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਦੇ ਸੀਨੀਅਰ ਆਗੂ ਸੰਜੀਵ ਲੀਹਲ ਨੂੰ ਭਾਜਪਾ ਦੇ ਲਘੂ ਤੇ ਦਰਮਿਆਨੇ ਉਦਯੋਗ ਸੈੱਲ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

ਸੰਜੀਵ ਲੀਹਲ। 28-11-2026
ਮਾਛੀਵਾੜਾ ਸਾਹਿਬ, 27 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਦੇ ਸੀਨੀਅਰ ਆਗੂ ਸੰਜੀਵ ਲੀਹਲ ਨੂੰ ਭਾਜਪਾ ਦੇ ਲਘੂ ਤੇ ਦਰਮਿਆਨੇ ਉਦਯੋਗ ਸੈੱਲ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਵਲੋਂ ਸੰਜੀਵ ਲੀਹਲ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੇਵਾ, ਮਿਹਨਤ ਅਤੇ ਸਮਰਪਣ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਨਵੇਂ ਅਹੁਦੇ ’ਤੇ ਰਹਿੰਦਿਆਂ ਉਹ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਅਤੇ ਉਨ੍ਹਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਸੰਜੀਵ ਲੀਹਲ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਲਿਖਾਰੀ ਸਭਾ ਰੌਣੀ ਦੀ ਸਾਹਿਤਿਕ ਮਹਿਫ਼ਲ 29 ਨੂੰ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਰਾਮਪੁਰ ਵਿਖੇ ਦੋ ਦਿਨਾ ਅਥਲੈਟਿਕਸ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।