27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ਵਲੋਂ ਸਹੋਦਿਆ ਈਸਟ ਜ਼ੋਨ ਅੰਡਰ-14 ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ

ਸਮਰਾਲਾ, 27 ਨਵੰਬਰ (ਗੋਪਾਲ ਸੋਫਤ)- ਸਹੋਦਿਆ ਈਸਟ ਜ਼ੋਨ, ਖੰਨਾ ਅਧੀਨ ਅੰਡਰ-14 (ਲੜਕੇ) ਵਰਗ ਦਾ ਤਿੰਨ ਦਿਨਾਂ ਅੰਤਰ ਸਕੂਲ ਕ੍ਰਿਕਟ ਟੂਰਨਾਮੈਂਟ ਸੰਤ ਕਿਰਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਦੀ ਮੇਜ਼ਬਾਨੀ ਹੇਠ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਸਹੋਦਿਆ ਜ਼ੋਨ ਦੇ 11 ਨਾਮਵਰ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 28-11-2026
ਸਮਰਾਲਾ, 27 ਨਵੰਬਰ (ਗੋਪਾਲ ਸੋਫਤ)- ਸਹੋਦਿਆ ਈਸਟ ਜ਼ੋਨ, ਖੰਨਾ ਅਧੀਨ ਅੰਡਰ-14 (ਲੜਕੇ) ਵਰਗ ਦਾ ਤਿੰਨ ਦਿਨਾਂ ਅੰਤਰ ਸਕੂਲ ਕ੍ਰਿਕਟ ਟੂਰਨਾਮੈਂਟ ਸੰਤ ਕਿਰਪਾਲ ਸਿੰਘ ਸੇਵਾ ਪੰਥੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਦੀ ਮੇਜ਼ਬਾਨੀ ਹੇਠ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਸਹੋਦਿਆ ਜ਼ੋਨ ਦੇ 11 ਨਾਮਵਰ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੌਰਾਨ ਸਾਰੀਆਂ ਟੀਮਾਂ ਵਿਚਕਾਰ ਬਹੁਤ ਹੀ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਅੰਤਿਮ ਨਤੀਜਿਆਂ ਅਨੁਸਾਰ ਪਹਿਲਾ ਸਥਾਨ: ਯੂ. ਐੱਸ. ਪੀ. ਸੀ. ਜੈਨ ਪਬਲਿਕ ਸਕੂਲ, ਜਮਾਲਪੁਰ (ਲੁਧਿਆਣਾ) ਦੀ ਟੀਮ ਨੇ, ਦੂਜਾ ਸਥਾਨ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਮਾਛੀਵਾੜਾ ਦੀ ਟੀਮ ਨੇ, ਤੀਜਾ ਸਥਾਨ ਗਰੀਨ ਗਰੋਵ ਪਬਲਿਕ ਸਕੂਲ ਦੀ ਟੀਮ ਨੇ ਅਤੇ ਹੌਸਲਾ ਅਫ਼ਜ਼ਾਈ ਇਨਾਮ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਦੀਆਂ ਟੀਮ ਵਲੋਂ ਪ੍ਰਾਪਤ ਕੀਤਾ ਗਿਆ। ਇਸ ਮੌਕੇ ਹਾਜ਼ਰ ਟੀਮਾਂ ਦੇ ਖਿਡਾਰੀਆਂ ਅਤੇ ਕੋਚਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਸ਼ਾਸਕ ਸੰਦੀਪ ਕੌਰ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਤੇ ਅਜਿਹੇ ਸਹੋਦਿਆ ਮੁਕਾਬਲੇ ਬੱਚਿਆਂ ਵਿਚ ਟੀਮ ਵਰਕ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਸਹੋਦਿਆ ਈਸਟ ਜ਼ੋਨ, ਖੰਨਾ ਦੇ ਸਮੂਹ ਸਕੂਲਾਂ, ਖਿਡਾਰੀਆਂ ਅਤੇ ਕੋਚਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਰ-ਜਿੱਤ ਖੇਡ ਦਾ ਹਿੱਸਾ ਹੈ, ਪਰ ਮੈਦਾਨ ਵਿਚ ਖੇਡ ਭਾਵਨਾ ਨਾਲ ਹਿੱਸਾ ਲੈਣਾ ਸਭ ਤੋਂ ਵੱਡੀ ਪ੍ਰਾਪਤੀ ਹੈ। ਅੰਤ ਵਿਚ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਨਿਸ਼ੂ ਸ਼ਰਮਾ ਦੀ ਅਗਵਾਈ ’ਚ ਮੰਡ ਗੌਂਸਗੜ੍ਹ ਤੇ ਧੂਲੇਵਾਲ ਦੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਗਰੀਨਵਿਊ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।