ਪਿੰਡ ਘਵੱਦੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਭਰਵੀਂ ਇਕੱਤਰਤਾ
ਅਕਾਲੀ-ਭਾਜਪਾ ਗੱਠਜੋੜ ਨੂੰ ਸੂਬੇ ਦੇ ਲੋਕ ਮੁੱਢ ਤੋਂ ਨਾਕਾਰ ਚੁੱਕੇ ਹਨ- ਇਆਲ਼ੀ, ਸ਼ਿਵਾਲਿਕ
ਡੇਹਲੋਂ, 27 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਹਲਕਾ ਗਿੱਲ ਦੇ ਪਿੰਡ ਘਵੱਦੀ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ ਦੀ ਅਗਵਾਈ ਹੇਠ ਕੀਤੀ ਭਰਵੀਂ ਇਕੱਤਰਤਾ ਹੋਈ, ਜਿਸ ਦੌਰਾਨ ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕੀਤੀ। ਇਸ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪਾਰਟੀ ਆਪਣੀ ਪੰਥਕ ਵਿਚਾਰਧਾਰਾ ਅਤੇ ਪੰਜਾਬ ਦੇ ਭਖਦੇ ਮਸਲਿਆਂ ਤੋਂ ਦੂਰ ਹੋ ਚੁੱਕੀ ਹੈ।
ਸ਼
ਸ਼ਹਿਰ ਵਿਚ ਨਿਸ਼ਾਨ ਯਾਤਰਾ ਕੱਢਦੇ ਹੋਏ ਸ਼ਰਧਾਲੂ। ਤਸਵੀਰ : ਰਾਜਦੀਪ ਅਲਬੇਲਾ/ਮਨੋਜ ਕੁਮਾਰ
28-11-2026
ਡੇਹਲੋਂ, 27 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਹਲਕਾ ਗਿੱਲ ਦੇ ਪਿੰਡ ਘਵੱਦੀ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ ਦੀ ਅਗਵਾਈ ਹੇਠ ਕੀਤੀ ਭਰਵੀਂ ਇਕੱਤਰਤਾ ਹੋਈ, ਜਿਸ ਦੌਰਾਨ ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਅਤੇ ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਵਿਸ਼ੇਸ਼ ਕਰ ਕੇ ਸ਼ਿਰਕਤ ਕੀਤੀ। ਇਸ ਸਮੇਂ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪਾਰਟੀ ਆਪਣੀ ਪੰਥਕ ਵਿਚਾਰਧਾਰਾ ਅਤੇ ਪੰਜਾਬ ਦੇ ਭਖਦੇ ਮਸਲਿਆਂ ਤੋਂ ਦੂਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਤੇ ਤਨਜ਼ ਕਸਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂ ਪਹਿਲਾਂ ਹੀ ਇਕੱਠੇ ਸਨ, ਪਰ ਸੂਬੇ ਦੇ ਕਿਸਾਨੀ ਹਿਤਾਂ ਸਮੇਤ ਪੰਜਾਬ ਦੇ ਹਿਤਾਂ ਨੂੰ ਅੱਖੋਂ-ਪਰੋਖੇ ਕਰਦਿਆਂ ਸਿਰਫ਼ ਸੱਤਾ ਦੀ ਲਾਲਸਾ ਪੂਰੀ ਕਰਨ ਲਈ ਅਕਾਲੀਆਂ ਨੇ ਭਾਜਪਾ ਨਾਲ ਗੱਠਜੋੜ ਨੂੰ ਮੁੜ ਉਜਾਗਰ ਕੀਤਾ ਹੈ, ਪਰ ਸੂਬੇ ਦੇ ਕਿਸਾਨ, ਮਜ਼ਦੂਰ ਸਮੇਤ ਸਾਰੇ ਵਰਗਾਂ ਦੇ ਲੋਕ ਦੋਵਾਂ ਪਾਰਟੀਆਂ ਨੂੰ ਸਿਰੇ ਤੋਂ ਨਾਕਾਰ ਚੁੱਕੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਹਿਤਾਂ ਦੀ ਬਜਾਏ ਦਿੱਲੀ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀਆਂ ਹਨ। ਇਸ ਸਮੇਂ ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ ਨੇ ਸਮਾਗਮ ਵਿਚ ਪਹੁੰਚੇ ਆਗੂਆਂ, ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ, ਸਰਕਲ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ, ਸਤਨਾਮ ਸਿੰਘ ਸੱਤਾ, ਕਰਮਜੀਤ ਸਿੰਘ ਖੇਲਾ ਬੁਟਾਹਰੀ, ਕਮਲਜੀਤ ਸਿੰਘ ਮਿੰਟੂ, ਧਨਵੰਤ ਸਿੰਘ ਥਰੀਕੇ, ਕੁਲਜਿੰਦਰ ਸਿੰਘ ਚਹਿਲ, ਗੁਰਮੀਤ ਸਿੰਘ, ਸ਼ੱੁਭਇੰਦਰ ਸਿੰਘ ਡੈਬੀ ਜਸਪਾਲਬਾਂਗਰ, ਬਿੰਦਰ ਅਕਾਲੀ ਸਰੀਂਹ, ਪ੍ਰਤਾਪ ਸਿੰਘ ਸ਼ਿਵਾਲਿਕ, ਬਹਾਦਰ ਸਿੰਘ ਸਰਪੰਚ, ਗੁਰਸੇਵਕ ਸਿੰਘ, ਗੁਰਮੀਤ ਸਿੰਘ ਗੀਤਾ ਸਾਬਕਾ ਸਰਪੰਚ, ਰਾਮ ਸਿੰਘ, ਜੋਗਿੰਦਰ ਸਿੰਘ, ਤਾਰਾ ਸਿੰਘ, ਜਤਿੰਦਰ ਸਿੰਘ, ਇੰਦਰਪਾਲ ਸਿੰਘ ਕਾਲਾ, ਜਸਪਾਲ ਸਿੰਘ, ਦਲਜੀਤ ਸਿੰਘ ਤੇ ਗੁਰਮੀਤ ਸਿੰਘ ਗੁਰੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।