29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਦਪੁਰ ਤੋਂ ਮਨਿੰਦਰ ਸਿੰਘ ਦਰਜਨਾਂ ਨੌਜਵਾਨਾਂ ਸਮੇਤ ਆਪ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਪਿੰਡ ਮਾਦਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਉੱਘੇ ਨੌਜਵਾਨ ਆਗੂ ਮਨਿੰਦਰ ਸਿੰਘ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋ . ਅ.

ਅਜੀਤ ਡੈਸਕ 29-11-2026
ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਪਿੰਡ ਮਾਦਪੁਰ ਵਿਖੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਉੱਘੇ ਨੌਜਵਾਨ ਆਗੂ ਮਨਿੰਦਰ ਸਿੰਘ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋ . ਅ. ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸ਼ਮੂਲੀਅਤ ਸਮਾਗਮ ਦੀ ਅਗਵਾਈ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਵਲੋਂ ਕੀਤੀ ਗਈ, ਜਿਨ੍ਹਾਂ ਨੇ ਇਨ੍ਹਾਂ ਸਮੂਹ ਨੌਜਵਾਨਾਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਉਂਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋ. ਅ. ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਅਗਵਾਈ ਹੇਠ ਪਾਰਟੀ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਆਉਣ ਨਾਲ ਇਲਾਕੇ ਵਿਚ ਪਾਰਟੀ ਨੂੰ ਵੱਡਾ ਬਲ ਮਿਲੇਗਾ। ਪਰਮਜੀਤ ਢਿੱਲੋਂ ਨੇ ਸਮੂਹ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਦੂਜੇ ਪਾਸੇ, ਪਾਰਟੀ ਵਿਚ ਸ਼ਾਮਲ ਹੋਏ ਨੌਜਵਾਨ ਆਗੂ ਮਨਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਉਹ ਸ਼੍ਰੋ. ਅ. ਦਲ ਦੀਆਂ ਲੋਕ-ਪੱਖੀ ਨੀਤੀਆਂ, ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਖ਼ਾਸ ਤੌਰ ’ਤੇ ਢਿੱਲੋਂ ਦੀ ਮਿਹਨਤ ਤੇ ਇਮਾਨਦਾਰ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਪ੍ਰਣ ਲਿਆ ਕਿ ਉਹ ਪਰਮਜੀਤ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ ਇਲਾਕੇ ਦੇ ਹੋਰ ਵੀ ਕਈ ਪਤਵੰਤੇ ਸੱਜਣ, ਸੀਨੀਅਰ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸਿਹੌੜਾ ਵਿਖੇ ਰੁਪਾਲੋਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਅਹੁਦੇਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਕੁਹਾੜਾ ਦੇ ਸਾਬਕਾ ਸਰਪੰਚ ਸਤਵੰਤ ਸਿੰਘ ਗਰਚਾ ਨੂੰ ਸਦਮਾ, ਪਿਤਾ ਸਵਰਗਵਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।