02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਿੰਡ ਕੁਰੜ ਦੇ ਦੋ ਧਿਰਾਂ ਵਿਚਕਾਰ ਚੱਲ ਰਿਹਾ ਵਿਵਾਦ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਨੇ ਸੁਲਝਾਇਆ <br/>

ਅਜੀਤ ਡੈਸਕ 01-01-2026
ਮਹਿਲ ਕਲਾਂ, 31 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਕੁਰੜ ਵਿਖੇ ਇਕ ਝਗੜੇ ਨੂੰ ਲੈ ਕੇ ਬੀਤੇ ਦਿਨੀਂ ਇਕ ਧਿਰ ਵਲੋਂ ਪਰਚਾ ਦਰਜ ਕਰਾਉਣ ਦੇ ਰੋਸ ਵਿਚ ਬੀਬੀ ਕਿਰਨਜੀਤ ਕੌਰ ਪਤਨੀ ਹਰਜਿੰਦਰ ਸਿੰਘ ਫ਼ੌਜੀ ਵਲੋਂ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਕੇ ਇਨਸਾਫ਼ ਦੀ ਮੰਗ ਉਠਾਈ ਗਈ | ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਇਨਸਾਫ਼ ਦਾ ਭਰੋਸਾ ਦੇ ਕੇ ਥੱਲੇ ਉਤਾਰਿਆ ਗਿਆ | ਅੱਜ ਪੁਲਿਸ ਥਾਣਾ ਠੁੱਲੀਵਾਲ ਵਿਖੇ ਥਾਣਾ ਮੁਖੀ ਗੁਰਪਾਲ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਦੀ ਹਾਜ਼ਰੀ 'ਚ ਦੋਵਾਂ ਧਿਰਾਂ ਨੂੰ ਬੁਲਾ ਕੇ ਆਪਸੀ ਤਣਾਅ ਦੂਰ ਕਰ ਕੇ ਮਸਲੇ ਨੂੰ ਸੂਝ ਬੂਝ ਨਾਲ ਹੱਲ ਕਰ ਲਿਆ ਗਿਆ | ਇਸ ਮੌਕੇ ਐਸ.ਐੱਚ.ਓ. ਗੁਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਕੁਰੜ ਦੀ ਸਮੂਹ ਪੰਚਾਇਤ ਅਤੇ ਮੁਹਤਬਰਾਂ ਦੀ ਹਾਜ਼ਰੀ 'ਚ ਦੋਵੇਂ ਧਿਰਾਂ ਦਾ ਸਮਝੌਤਾ ਕਰਵਾ ਕੇ ਮਸਲੇ ਨੂੰ ਹੱਲ ਕਰ ਲਿਆ ਗਿਆ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਦਾਸ, ਭਾਕਿਯੂ ਕਾਦੀਆਂ ਦੇ ਬਲਜਿੰਦਰ ਸਿੰਘ ਸਰਾਂ, ਦੁਕਾਨਦਾਰ ਯੂਨੀਅਨ ਪ੍ਰਧਾਨ ਗਗਨ ਸਰਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਕੁਰੜ, ਜਸਪਾਲ ਸਿੰਘ ਫ਼ੌਜੀ, ਪੰਚ ਜਗਸੀਰ ਸਿੰਘ, ਪੰਚ ਹਰਜੀਤ ਸਿੰਘ, ਦਿਲਜੋਤ ਸਿੰਘ, ਚੌਕੀਦਾਰ ਮਹਿੰਦਰ ਸਿੰਘ, ਹਬੀਬ ਮੁਹੰਮਦ ਅਤੇ ਕੈਪਟਨ ਕਰਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਨਾਕਾਬੰਦੀ, ਸ਼ੱਕੀ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ <br/> ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਡੇਢ ਦਰਜਨ ਪਿੰਡਾਂ 'ਚ ਕੀਤਾ ਮੋਟਰਸਾਈਕਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।