02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

'ਆਪ' ਨੇ 1000 ਵਾਲਾ ਵਾਅਦਾ ਪੂਰਾ ਨਾ ਕਰਕੇ ਅÏਰਤਾਂ ਨਾਲ ਸਿਆਸੀ ਧੋਖਾਧੜੀ ਕੀਤੀ-ਵਿਧਾਇਕ ਕਾਲਾ ਢਿੱਲੋਂ <br/>

ਕਚਹਿਰੀ ਚੌਂਕ ਬਰਨਾਲਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਪ੍ਰਧਾਨ ਮਨਵਿੰਦਰ ਕੌਰ ਪੱਖੋ ਅਤੇ ਹੋਰ | ਅਜੀਤ ਤਸਵੀਰ <br/> 01-01-2026
ਬਰਨਾਲਾ, 31 ਦਸੰਬਰ (ਰਾਜ ਪਨੇਸਰ)-ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1000 ਪ੍ਰਤੀ ਮਹੀਨਾ ਰਾਸ਼ੀ ਪਾਉਣ ਦਾ ਵਾਅਦਾ ਪੂਰਾ ਨਾ ਕਰ ਕੇ ਧੋਖਾ-ਧੜੀ ਕੀਤੀ ਹੈ, ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਚਹਿਰੀ ਚੌਂਕ ਬਰਨਾਲਾ ਵਿਖੇ ਪੰਜਾਬ ਮਹਿਲਾ ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੂਬੇ ਦੀਆਂ ਮਹਿਲਾਵਾਂ ਨੂੰ ਗੁਮਰਾਹ ਕੀਤਾ, ਪ੍ਰੰਤੂ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ 'ਆਪ' ਨੂੰ ਮਹਿਲਾਵਾਂ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ 'ਆਪ' ਤੋਂ ਕਈ ਖ਼ੈਰਾਤ ਨਹੀਂ ਸਗੋਂ ਆਪਣਾ ਹੱਕ ਮੰਗਦੀਆਂ ਹਨ ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਗੁਮਰਾਹ ਕਰ ਕੇ ਵੋਟਾਂ ਬਟੋਰੀਆਂ ਪ੍ਰੰਤੂ ਜਦ ਮਹਿਲਾਵਾਂ ਨਾਲ ਕੀਤੀ ਗਰੰਟੀ ਪੂਰਾ ਕਰਨ ਦਾ ਸਮਾਂ ਆਇਆ ਤਾਂ 'ਆਪ' ਨੇ ਚੁੱਪ ਵੱਟ ਲਈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ 1000 ਪ੍ਰਤੀ ਮਹੀਨਾ ਪਾਉਣ ਦਾ ਆਮ ਆਦਮੀ ਪਾਰਟੀ ਦਾ ਵਾਅਦਾ ਹੀ ਨਹੀਂ ਸਗੋਂ ਇਕ ਗਰੰਟੀ ਵੀ ਸੀ ਜਿਹੜੀ 'ਆਪ' ਸਰਕਾਰ ਦੇ ਲਗਭਗ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਪੂਰੀ ਨਹੀਂ ਹੋਈ | ਉਨ੍ਹਾਂ ਕਿਹਾ ਕਿ 'ਆਪ' ਨੇ ਪੰਜਾਬ ਦੀਆਂ ਮਾਤਾਵਾਂ, ਭੈਣਾਂ, ਧੀਆਂ ਨਾਲ ਇਕ ਵੱਡੀ ਸਿਆਸੀ ਧੋਖਾ-ਧੜੀ ਕੀਤੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਆਪਣੀ ਗਰੰਟੀ ਅਨੁਸਾਰ ਜਾਂ ਤਾਂ ਹੁਣ ਤੱਕ ਦੇ ਸਾਰੇ ਕਾਰਜਕਾਲ ਦੇ ਇਕੱਠੇ ਪੈਸੇ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ ਪਾਵੇ ਜਾਂ ਫਿਰ ਭਗਵੰਤ ਮਾਨ ਅਸਤੀਫ਼ਾ ਦੇ ਦੇਵੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਮਾਤਾ ਭਾਗੋ ਦੀਆਂ ਵਾਰਸ ਹਨ ਜੋ ਸਮਾਂ ਆਉਣ 'ਤੇ ਫ਼ੈਸਲਾਕੁਨ ਸੰਘਰਸ਼ ਕਰਨ ਦੇ ਸਮਰੱਥ ਹਨ | ਉਨ੍ਹਾਂ ਨੇ 'ਆਪ' ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਮਹਿਲਾਵਾਂ ਨੂੰ ਉਨ੍ਹਾਂ ਦਾ ਹੱਕ ਦੇਣ ਸਬੰਧੀ ਆਮ ਆਦਮੀ ਪਾਰਟੀ ਦੀ ਇਹ ਚੁੱਪ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਚੀਕਾਂ ਵਿਚ ਬਦਲ ਜਾਵੇਗੀ | ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਕਿਸਾਨ ਸੈਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ, ਜਸਮੇਲ ਸਿੰਘ ਡੈਅਰੀਵਾਲਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਵਿੰਦਰ ਕੌਰ ਪੱਖੋ, ਕੌਂਸਲਰ ਰਾਣੀ ਕੌਰ, ਰਾਜਵਿੰਦਰ ਸੀਤਲ, ਵਰੁਣ ਬੱਤਾ, ਪਰਮਿੰਦਰ ਸਿੰਘ ਬੀਰੀ ਗਿੱਲ, ਗੁਰਮੇਲ ਸਿੰਘ ਮੌੜ ਤੋਂ ਇਲਾਵਾ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।