02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਿੰਡ ਪੰਡੋਰੀ ਵਿਖੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 01-01-2026
ਮਹਿਲ ਕਲਾਂ, 31 ਦਸੰਬਰ (ਅਵਤਾਰ ਸਿੰਘ ਅਣਖੀ)-ਧੰਨ ਧੰਨ ਮਾਤਾ ਗੁਜ਼ਰ ਕੌਰ ਜੀ, ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬਾਬਾ ਗੱਜਣ ਸ਼ਾਹ ਦੀ ਯਾਦ 'ਚ ਪਿੰਡ ਪੰਡੋਰੀ (ਬਰਨਾਲਾ) ਵਿਖੇ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਨੌਜਵਾਨ ਆਗੂ ਕੁਲਵੰਤ ਸਿੰਘ ਫ਼ੌਜੀ ਦੇ ਉੱਦਮ ਸਦਕਾ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ 60 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਜੇਤੂ ਬੱਚਿਆਂ ਨੂੰ ਦਸਤਾਰਾਂ, ਨਗਦ ਇਨਾਮ ਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ, ਮੈਡਲ ਤੇ ਧਾਰਮਿਕ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਭਾਈ ਮਨਦੀਪ ਸਿੰਘ ਖ਼ੁਰਦ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇਸ ਗੁਰੂ ਦੀ ਮੋਹਰ ਹਨ, ਤੇ ਦਸਤਾਰ ਸਾਡੀ ਸ਼ਾਨ ਹੈ, ਇਸ ਲਈ ਸਾਨੂੰ ਆਪਣੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਪਹਿਰਾ ਦੇਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨੌਜਵਾਨ ਪੀੜ੍ਹੀ ਨੂੰ ਦਸਤਾਰ ਨਾਲ ਜੋੜਨ ਲਈ ਵਿਸ਼ਵ ਪੱਧਰੀ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੁਹਿੰਮ ਤਹਿਤ ਹਜ਼ਾਰਾਂ ਨੌਜਵਾਨ ਬਾਣੀ-ਬਾਣੇ ਨਾਲ ਜੁੜ ਰਹੇ ਹਨ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ਼ ਸਕੱਤਰ ਗੁਰਵਿੰਦਰ ਸਿੰਘ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ, ਹਰਵਿੰਦਰ ਸਿੰਘ ਅਮਰਗੜ੍ਹ, ਪ੍ਰਭਪਿੰਦਰ ਸਿੰਘ ਬਾਠਾਂ, ਪ੍ਰਬੰਧਕ ਕੁਲਵੰਤ ਸਿੰਘ ਫ਼ੌਜੀ, ਕੇਸਰ ਸਿੰਘ ਫ਼ੌਜੀ, ਭਾਈ ਜਸਵੀਰ ਸਿੰਘ ਮਾਣਕੀ ਕਾਲਾਮਾਲਾ ਸਾਹਿਬ, ਭਾਈ ਬਲਵੰਤ ਸਿੰਘ ਮਹੇਰਨਾ, ਕਮੇਟੀ ਪ੍ਰਧਾਨ ਬਲਵੰਤ ਸਿੰਘ ਸੋਢਾ, ਸੁਰਿੰਦਰ ਸਿੰਘ ਪੱਪੀ, ਅਮਨਿੰਦਰ ਸਿੰਘ, ਪਰਮਿੰਦਰ ਸਿੰਘ ਪੰਜਾਬ ਪੁਲਿਸ, ਜਗਦੇਵ ਸਿੰਘ ਜੱਗਾ, ਗੁਰਿੰਦਰ ਸਿੰਘ ਦਰਿਆ, ਸੰਦੀਪ ਸਿੰਘ ਕੈਨੇਡਾ, ਨਿਰਮਲ ਸਿੰਘ ਸੈਕਟਰੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਹਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਚਾਰ ਕਾਨੰੂਨਾਂ ਖ਼ਿਲਾਫ਼ ਬਲਾਕ ਸ਼ਹਿਣਾ ਦੇ ਸਾਰੇ ਪਿੰਡਾਂ 'ਚ ਕਰਾਂਗੇ ਪ੍ਰਚਾਰ-ਆਗੂ <br/... ਅਗਲੀ ਖ਼ਬਰ 'ਆਪ' ਨੇ 1000 ਵਾਲਾ ਵਾਅਦਾ ਪੂਰਾ ਨਾ ਕਰਕੇ ਅÏਰਤਾਂ ਨਾਲ ਸਿਆਸੀ ਧੋਖਾਧੜੀ ਕੀਤੀ-ਵਿਧਾਇਕ ਕਾਲਾ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।