13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਾਈ.ਐਸ. ਪਬਲਿਕ ਸਕੂਲ ਵਲੋਂ 'ਯੰਗ ਸਕਾਲਰਸ਼ਿਪ ਇਮਤਿਹਾਨ 2025' ਦੀ ਸ਼ੁਰੂਆਤ <br/>

ਅਜੀਤ ਡੈਸਕ 02-01-2026
ਬਰਨਾਲਾ, 1 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਲੋਂ ਹੋਣਹਾਰ ਵਿਦਿਆਰਥੀਆਂ ਦੀ ਪਹਿਚਾਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ 'ਯੰਗ ਸਕਾਲਰਸ਼ਿਪ ਇਮਤਿਹਾਨ 2025' ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ | ਇਹ ਜਾਣਕਾਰੀ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ ਤੇ ਡਾਇਰੈਕਟਰ ਸ੍ਰੀ ਵਰੁਣ ਭਾਰਤੀ ਨੇ ਦਿੱਤੀ ਤੇ ਦੱਸਿਆ ਕਿ ਯੰਗ ਸਕਾਲਰਸ਼ਿਪ ਇਮਤਿਹਾਨ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਦਸਵੀਂ ਦੇ ਉਨ੍ਹਾਂ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਅਗਲੇ ਸੈਸ਼ਨ ਵਿਚ ਛੇਵੀਂ ਤੋਂ ਨੌਵੀਂ ਜਮਾਤ ਵਿਚ ਜਾਣਗੇ | ਇਸ ਪ੍ਰੀਖਿਆ ਵਿਚ ਕਿਸੇ ਵੀ ਸਕੂਲ ਦਾ ਵਿਦਿਆਰਥੀ ਭਾਗ ਲੈ ਸਕਦਾ ਹੈ | ਪ੍ਰੀਖਿਆ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ 40 ਹਜ਼ਾਰ ਤੱਕ ਦਾ ਵਜ਼ੀਫ਼ਾ ਪ੍ਰਦਾਨ ਕੀਤਾ ਜਾਵੇਗਾ | ਪਿ੍ੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਸੰਸਥਾ ਦਾ ਮਿਸ਼ਨ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਹਿਚਾਣ ਕਰ ਕੇ, ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਸਰੋਤ ਮੁਹੱਈਆ ਕਰਵਾਉਣਾ ਹੈ |

ਪਿਛਲੀ ਖ਼ਬਰ ਅਗਿਆਤ ਨੌਜਵਾਨ ਦੁਕਾਨਦਾਰ ਨੂੰ ਜ਼ਖ਼ਮੀ ਕਰ ਕੇ ਰਫ਼ੂ ਚੱਕਰ ਅਗਲੀ ਖ਼ਬਰ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ-ਅਮਨ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।