14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਐਨ.ਐਮ.ਐਮ.ਐਸ.ਐਸ. ਤੇ ਪੀ.ਐਸ.ਟੀ.ਐਸ.ਈ. ਦੀਆਂ ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ <br/>

ਅਜੀਤ ਡੈਸਕ 02-01-2026
ਬਰਨਾਲਾ, 1 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਰਾਸ਼ਟਰੀ ਸਾਧਨ-ਕਮ-ਮੈਰਿਟ ਸਕਾਲਰਸ਼ਿਪ ਯੋਜਨਾ (ਐਨ.ਐਮ.ਐਮ.ਐਸ.ਐਸ.) ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਪੀ.ਐਸ.ਟੀ.ਐਸ.ਈ.) ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੀਖਿਆ ਮਿਤੀ 4 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਕਰਵਾਈ ਜਾਵੇਗੀ | ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਐਨ.ਐਮ.ਐਮ.ਐਸ.ਐਸ. ਤੇ ਪੀ.ਐਸ.ਟੀ.ਐਸ.ਈ. ਜਮਾਤ ਅੱਠਵੀਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ, ਸਕੂਲ ਆਫ਼ ਐਮੀਨੈਂਸ ਬਰਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜਦਕਿ ਪੀ.ਐਸ.ਟੀਐਸ.ਈ. ਜਮਾਤ ਦਸਵੀਂ ਲਈ ਗਾਂਧੀ ਆਰੀਆ ਏਡਿਡ ਸਕੂਲ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਅਤੇ ਸ਼ਾਂਤੀ ਦੇਵੀ ਮੈਮੋਰੀਅਲ ਸਰਕਾਰੀ ਹਾਈ ਸਕੂਲ (ਲੜਕੀਆਂ) ਤਪਾ ਵਿਖੇ ਸੈਂਟਰ ਸਥਾਪਿਤ ਕੀਤੇ ਗਏ ਹਨ | ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਜ਼ੀਫ਼ਾ ਪ੍ਰੀਖਿਆ ਲਈ ਪੁਖ਼ਤਾ ਪ੍ਰਬੰਧਾਂ ਦੇ ਨਾਲ-ਨਾਲ ਸੰਬੰਧਿਤ ਸੁਪਰਡੈਂਟ, ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਦੀਆਂ ਡਿਊਟੀਆਂ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤ ਮੁਤਾਬਕ ਲਗਾਈਆਂ ਜਾ ਚੁੱਕੀਆਂ ਹਨ | ਉਨ੍ਹਾਂ ਸਕੂਲ ਮੁਖੀਆਂ ਨੂੰ ਬੱਚਿਆਂ ਦੇ 100 ਫ਼ੀਸਦੀ ਰੋਲ ਨੰਬਰ ਡਾਊਨਲੋਡ ਕਰਨ ਅਤੇ ਪ੍ਰੀਖਿਆ ਵਾਲੇ ਦਿਨ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ |

ਪਿਛਲੀ ਖ਼ਬਰ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਸਿਵਲ ਵੈਟਰਨਰੀ ਹਸਪਤਾਲ ਬਡਬਰ ਵਿਖੇ ਹਲਕਾਅ ਰੋਕਥਾਮ ਅਤੇ ਮਲੱਪ ਰਹਿਤ ਕਰਨ ਦਾ ਮੁਫ਼ਤ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।