16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ <br/>

ਧਾਰਮਿਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ | ਅਜੀਤ ਤਸਵੀਰ <br/> 02-01-2026
ਬਰਨਾਲਾ, 1 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਗੁਰਬਾਣੀ ਸ਼ੁੱਧ ਉਚਾਰਨ, ਲਿਖਤੀ ਟੈਸਟ ਅਤੇ ਦਸਤਾਰ ਸਜਾਓ ਮੁਕਾਬਲੇ ਵਿਚ ਬਰਨਾਲਾ ਸ਼ਹਿਰ ਅਤੇ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਬੋਲਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨਾ ਹੈ | ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਹੋਇਆਂ ਅਜਿਹੇ ਉਪਰਾਲੇ ਕਰਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਗਿ: ਕਰਮ ਸਿੰਘ ਭੰਡਾਰੀ ਦੀ ਦੇਖਰੇਖ ਹੇਠ ਕਰਵਾਏ ਜਾਂਦੇ ਇਨ੍ਹਾਂ ਮੁਕਾਬਲਿਆਂ ਵਿਚ ਗੁਰਜੰਟ ਸਿੰਘ ਸੋਨਾ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਪ੍ਰੋਫੈਸਰ ਹਰਜੀਤ ਕੌਰ, ਮੈਡਮ ਸੁਖਮਨੀ ਕੌਰ, ਸੁਨੀਤਾ ਰਾਣੀ, ਅੰਜਨਾ ਸ਼ਰਮਾ, ਪੂਜਾ ਰਾਣੀ, ਕੁਲਦੀਪ ਕੌਰ, ਸ਼ਿੰਦਰਪਾਲ ਕੌਰ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਬੀਬਾ ਅਮਨਦੀਪ ਕੌਰ ਅਤੇ ਕਿਰਨ ਸੀਕਰੀ ਨੇ ਮੁਕਾਬਲਿਆਂ ਦੀ ਪਰਖ ਲਈ ਜੱਜ ਦੀ ਭੂਮਿਕਾ ਨਿਭਾਈ | ਦਸਤਾਰ ਸਜਾਓ ਮੁਕਾਬਲੇ ਦੇ ਸੀਨੀਅਰ ਗਰੁੱਪ ਵਿਚ ਮਨਜਿੰਦਰ ਸਿੰਘ, ਸਹਿਜਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਲਭਗੁਲਸ਼ਨਪ੍ਰੀਤ ਸਿੰਘ ਅਤੇ ਲਵਜੋਤ ਸਿੰਘ ਨੇ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਪੁਜ਼ੀਸ਼ਨ ਹਾਸਲ ਕੀਤੀ | ਇਸੇ ਤਰ੍ਹਾਂ ਜੂਨੀਅਰ ਗਰੁੱਪ ਵਿਚ ਜਸ਼ਨਪ੍ਰੀਤ ਸਿੰਘ, ਗੁਰਤੇਜ ਸਿੰਘ, ਦਮਨਪ੍ਰੀਤ ਸਿੰਘ, ਦੀਪਕ ਸਿੰਘ, ਗੁਰਨੂਰ ਸਿੰਘ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਅਵੀਨੂਰ ਸਿੰਘ, ਮਨਵੀਰ ਸਿੰਘ, ਹਰਜਿੰਦਰ ਸਿੰਘ ਅਤੇ ਹਰਨੂਰ ਸਿੰਘ ਨੂੰ ਵਧੀਆ ਦਸਤਾਰ ਸਜਾਉਣ 'ਤੇ ਵਿਸ਼ੇਸ਼ ਇਨਾਮ ਦਿੱਤਾ ਗਿਆ | ਲਿਖਤੀ ਟੈਸਟ ਮੁਕਾਬਲੇ ਦੇ ਸੀਨੀਅਰ ਗਰੁੱਪ ਵਿਚ ਗੁਰਪ੍ਰੀਤ ਕੌਰ, ਕਿਰਨਜੀਤ ਕੌਰ, ਸੁਖਦੀਪ ਕੌਰ, ਰਵਨੀਤ ਕੌਰ, ਸੁਖਦੀਪ ਕੌਰ ਅਤੇ ਜੂਨੀਅਰ ਗਰੁੱਪ ਵਿਚ ਭਾਵਨਾ ਕੌਰ, ਪ੍ਰੀਆ ਚੌਧਰੀ, ਗੁਰਵਿੰਦਰ ਸਿੰਘ, ਗਗਨਦੀਪ ਕੌਰ ਅਤੇ ਰਾਜਵੀਰ ਸਿੰਘ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਗੁਰਬਾਣੀ ਕੰਠ ਮੁਕਾਬਲੇ ਜੂਨੀਅਰ ਗਰੁੱਪ ਵਿਚ ਗੁਰਲੀਨ ਕੌਰ, ਹਰਮਨਪ੍ਰੀਤ ਕੌਰ, ਗੁਰਇੰਦਰ ਕੌਰ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਦਲਜੋਤ ਸਿੰਘ ਅਤੇ ਸੀਨੀਅਰ ਗਰੁੱਪ ਦੇ ਮਨਪ੍ਰੀਤ ਸਿੰਘ, ਸੁਖਦੀਪ ਕੌਰ ਅਤੇ ਸੁਖਦੀਪ ਕੌਰ ਨੇ ਕ੍ਰਮਵਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਭੱਠਲ, ਖ਼ਜ਼ਾਨਚੀ ਅਜਾਇਬ ਸਿੰਘ ਜਵੰਧਾ, ਸਰਪ੍ਰਸਤ ਕੁਲਵੰਤ ਸਿੰਘ ਜਾਗਲ, ਕਾਰਜਕਾਰੀ ਮੈਂਬਰ ਰਜਿੰਦਰ ਸਿੰਘ ਦਰਾਕਾ, ਸੁਖਦੇਵ ਸਿੰਘ ਬਾਜਵਾ, ਹਰਵਿੰਦਰ ਸਿੰਘ ਬਿੰਦਰ ਅਤੇ ਬਲਦੇਵ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪਿੰਡ ਭੋਤਨਾ ਦਾ ਤੀਜਾ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।