ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ. ਸੁਨੀਤਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਨੇ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਪਿ੍ੰਸੀਪਲ ਪਰਮਜੀਤ ਕੌਰ ਸੀਨੀਅਰ ਸੈਕੰਡਰੀ ਸਕੂਲ ਮੀਨੀਆ, ਸ: ਪਿ੍ਤਪਾਲ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਵਾਇਸ ਪਿ੍ੰਸੀਪਲ ਪ੍ਰਦੀਪ ਸਿੰਘ ਨੇ ਆਏ ਮਹਿਮਾਨਾਂ ਨੂੰ ਆਇਆਂ ਆਖਦਿਆਂ ਸਮਾਗਮ 'ਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਦੌਰਾਨ ਬੱਚਿਆਂ ਵਲੋਂ ਪੇਸ਼ ਕੀਤਾ ਡਾਂਸ, ਨਾਟਕ ਮਿੱਟੀ ਦੇ ਰਿਸ਼ਤੇ, ਸੋਸ਼ਲ ਮੀਡੀਆ ਥੀਮ ਵਾਲਾ ਸਕਿੱਟ, ਲੋਕ ਗੀਤ, ਸਿੱਠਣੀਆਂ, ਗਿੱਧਾ ਅਤੇ ਭੰਗੜਾ ਆਦਿ ਦੀ ਪੇਸ਼ਕਾਰੀ ਨੇ ਦਰਸ਼ਕਾਂ ਉਪਰ ਅਮਿੱਟ ਛਾਪ ਛੱਡੀ | ਮੁੱਖ ਮਹਿਮਾਨ ਸ: ਸੁਨੀਤਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਨ, ਨੈਤਿਕ ਮੁੱਲਾਂ ਨੂੰ ਜੀਵਨ ਵਿਚ ਅਪਣਾਉਣ ਅਤੇ ਸਮਾਜ ਦੇ ਸਿਆਣੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਰੁਪਿੰਦਰ ਕੌਰ ਚੀਮਾ ਨੇ ਸਕੂਲ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ਼ ਕਰਦੇ ਹੋਏ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ | ਅਕਾਦਮਿਕ ਖੇਤਰ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ. ਸੁਨੀਤਇੰਦਰ ਸਿੰਘ, ਐਮ.ਡੀ. ਸੁਖਵਿੰਦਰ ਕੌਰ ਧਾਲੀਵਾਲ, ਸੁਖਜੀਤ ਸਿੰਘ ਧਾਲੀਵਾਲ, ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ, ਵਾਇਸ ਪਿ੍ੰਸੀਪਲ ਪ੍ਰਦੀਪ ਸਿੰਘ, ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੀਨੀਅਰ ਵਿੰਗ ਦੇ ਬੱਚਿਆਂ ਨੇ ਭਾਰਤ ਦੇ ਵੱਖ-ਵੱਖ ਸੱਭਿਆਚਾਰਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ | ਸਮਾਗਮ ਦੀ ਹੋਸਟਿੰਗ ਮੈਡਮ ਅਮਨਦੀਪ ਕੌਰ ਅਤੇ ਮੈਡਮ ਬਿੰਦਰ ਕੌਰ ਵਲੋਂ ਸੁਚੱਜੇ ਢੰਗ ਨਾਲ ਕੀਤੀ ਗਈ | ਸਮੂਹ ਅਧਿਆਪਕਾਂ ਦੀ ਮਿਹਨਤ ਦੀ ਮੈਨੇਜਮੈਂਟ ਵਲੋਂ ਖ਼ੂਬ ਪ੍ਰਸੰਸਾ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਮੈਨੇਜਮੈਂਟ ਮੈਂਬਰ ਸੁਖਦੇਵ ਸਿੰਘ ਧਾਲੀਵਾਲ ਨੇ ਆਉਣ ਵਾਲੇ ਸੈਸ਼ਨ 'ਚ ਸਕੂਲ ਦੀਆਂ ਨੀਤੀਆਂ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਸਰਪੰਚ ਕੁਲਦੀਪ ਸਿੰਘ ਧਾਲੀਵਾਲ, ਗੁਰਜੰਟ ਸਿੰਘ ਬਦੇਸ਼ਾ ਆਦਿ ਆਗੂਆਂ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ |