29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਐਸ.ਬੀ.ਐਸ. ਪਬਲਿਕ ਸਕੂਲ ਦੇ ਬੱਚਿਆਂ ਨੇ ਗੁਰਮਤਿ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ <br/>

ਅਜੀਤ ਡੈਸਕ 21-01-2026
ਬਰਨਾਲਾ, 20 ਜਨਵਰੀ (ਅਸ਼ੋਕ ਭਾਰਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਦਰ ਬਾਜ਼ਾਰ ਬਰਨਾਲਾ ਵਿਖੇ ਬੱਚਿਆਂ ਦੇ ਸੁੰਦਰ ਦਸਤਾਰ, ਲਿਖਤੀ ਪੇਪਰ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਦੇ 35 ਬੱਚਿਆਂ ਨੇ ਭਾਗ ਲਿਆ | ਜਿਸ ਵਿਚ ਗੁਰਲੀਨ ਕੌਰ ਕਲਾਸ ਸੱਤਵੀਂ ਨੇ ਲਿਖਤੀ ਪੇਪਰ ਵਿਚ ਤੀਜਾ, ਗੁਰਲੀਨ ਕੌਰ ਕਲਾਸ ਸੱਤਵੀਂ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ, ਗਗਨਦੀਪ ਸਿੰਘ, ਏਕਮਪ੍ਰੀਤ ਸਿੰਘ ਦਸਵੀਂ ਨੇ ਸੁੰਦਰ ਦਸਤਾਰ ਮੁਕਾਬਲੇ ਵਿਚ ਪਹਿਲਾ ਅਤੇ ਸੱਤਵੀਂ ਅਤੇ ਅੱਠਵੀਂ ਕਲਾਸ ਦੇ ਬੱਚਿਆਂ ਨੇ ਵੀ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਮਤਿ ਅਧਿਆਪਕਾ ਬਲਜਿੰਦਰ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਜੰਡਸਰ ਦੇ ਸਰਪੰਚ ਹਰਚਰਨ ਸਿੰਘ ਮਾਨ ਦੀ ਅਗਵਾਈ ਵਿਚ 'ਯੱੁਧ ਨਸ਼ਿਆਂ ਵਿਰੁੱਧ' ਰੈਲੀ ਕੱਢੀ <br/> ਅਗਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਹਟਾਉਣ 'ਤੇ ਵਪਾਰੀ ਅਤੇ ਅਧਿਕਾਰੀ ਹੋਏ ਆਹਮੋ-ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।