ਸ਼ਹਿਣਾ, 20 ਜਨਵਰੀ (ਸੁਰੇਸ਼ ਗੋਗੀ)-ਪਿੰਡ ਜੰਡਸਰ ਮੌੜ ਵਿਖੇ ਸਰਪੰਚ ਤੇ ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਚਰਨ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਲੀ ਕੱਢੀ ਗਈ | ਪਿੰਡ ਵਿਚ ਜਨਤਕ ਥਾਵਾਂ 'ਤੇ ਸੰਬੋਧਨ ਕਰਦਿਆਂ ਸਰਪੰਚ ਹਰਚਰਨ ਸਿੰਘ ਮਾਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਲੜਾਈ ਵਿਚ ਪੁਲਿਸ ਪ੍ਰਸ਼ਾਸਨ, ਸਕੂਲ ਦੇ ਅਧਿਆਪਕਾਂ ਅਤੇ ਸਮਾਜ ਦੇ ਲੋਕਾਂ ਨਾਲ ਮਿਲ ਕੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਚਾਇਤ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਹੋ ਕੇ ਪਿੰਡ ਵਿਚ ਕਿਸੇ ਤਰ੍ਹਾਂ ਦਾ ਵੀ ਨਸ਼ਾ ਵੜਨ ਨਹੀਂ ਦੇਵੇਗੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪੰਚਾਇਤ ਪੁਲਿਸ ਨਾਲ ਰਾਬਤਾ ਕਾਇਮ ਕਰੇਗੀ | ਉਨ੍ਹਾਂ ਅਪੀਲ ਕੀਤੀ ਕਿ ਪਿੰਡ ਦੇ ਜੋ ਨੌਜਵਾਨ ਨਸ਼ਾ ਕਰਦੇ ਹਨ, ਦਾ ਨਸ਼ਾ ਛੁਡਾਉਣ ਲਈ ਵੀ ਪੰਚਾਇਤ ਮਦਦ ਕਰੇਗੀ | ਇਸ ਮੌਕੇ ਭੁਪਿੰਦਰ ਸਿੰਘ ਨਰੇਗਾ ਸੈਕਟਰੀ, ਦਵਿੰਦਰ ਸਿੰਘ ਪੰਚ, ਗੁਲਾਬ ਚੰਦ ਪੰਚ, ਗੁਰਸੇਵਕ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਸਹਿਜਪ੍ਰੀਤ ਸਿੰਘ ਯੂਥ ਪ੍ਰਧਾਨ, ਹਰਮੇਲ ਸਿੰਘ ਬਲਾਕ ਕੁਆਰਡੀਨੇਟਰ, ਬੂਟਾ ਸਿੰਘ, ਸੁਖਪਾਲ ਸਿੰਘ, ਰਣਵੀਰ ਸਿੰਘ, ਹਰਜਿੰਦਰ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ ਝਿੰਜਰ, ਸਵਰਨ ਸਿੰਘ, ਹਰਮੇਲ ਸਿੰਘ, ਕਰਮ ਸਿੰਘ, ਜਰਨੈਲ ਖਾਂ, ਬਲਵਿੰਦਰ ਸਿੰਘ, ਜਗਰਾਜ ਸਿੰਘ ਨੰਬਰਦਾਰ, ਰਘੁਵੀਰ ਸਿੰਘ, ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ |