29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ: ਜੱਸਾ ਸਿੰਘ ਆਹਲੂਵਾਲੀਆ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ

ਅਜੀਤ ਡੈਸਕ 21-01-2026
ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਸਰਦਾਰ ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਛਾਪਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਦਿਆਲਾ ਇੰਚਾਰਜ ਭਾਈ ਗੁਰਜੰਟ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਵਾਸੀ ਸੰਤ ਜਸਵੀਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਆਪਣੇ ਕਾਰਜਕਾਲ ਦੌਰਾਨ ਵਿਸ਼ੇਸ਼ ਉੱਦਮ ਕਰ ਕੇ ਸ਼੍ਰੋਮਣੀ ਕਮੇਟੀ ਰਾਹੀਂ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦਗਾਰ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਤੋਂ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰਨ ਉਪਰੰਤ ਸੈਂਕੜੇ ਨੌਜਵਾਨ ਦੇਸ਼ ਵਿਦੇਸ਼ ਵਿਚ ਗੁਰਮਤਿ ਦੇ ਪ੍ਰਚਾਰ, ਪਸਾਰ ਲਈ ਅਹਿਮ ਯੋਗਦਾਨ ਪਾ ਰਹੇ ਹਨ | ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਸੰਸਥਾ ਦੇ ਸਰਬ ਪੱਖੀ ਵਿਕਾਸ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਭਾਈ ਬਲਵੰਤ ਸਿੰਘ ਮਹੇਰਨਾ ਨੇ ਵੱਡੇ ਘੱਲੂਘਾਰੇ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਡੀ ਕੁਰਬਾਨੀ ਦੇ ਮਾਲਕ ਮਹਾਨ ਸੂਰਬੀਰਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪਿੰਡ-ਪਿੰਡ ਵਿਸ਼ਾਲ ਧਾਰਮਿਕ ਸਮਾਗਮ ਕਰਵਾ ਕੇ ਨੌਜਵਾਨ ਵਰਗ ਨੂੰ ਗੁਰਸਿੱਖੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਗੁਰਦੁਆਰਾ ਕਾਲਾਮਾਲਾ ਸਾਹਿਬ ਛਾਪਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਮਹਾਨ ਸ਼ਹੀਦਾਂ ਦੀ ਯਾਦ 'ਚ 16 ਤੋਂ 18 ਫਰਵਰੀ ਤੱਕ ਕਰਵਾਏ ਜਾ ਰਹੇ ਸਾਲਾਨਾ ਸ਼ਹੀਦੀ ਸਮਾਗਮ ਮੌਕੇ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਭਾਈ ਆਗਿਆਪਾਲ ਸਿੰਘ ਖ਼ਾਲਸਾ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਸੰਗੀਤ ਵਿਦਿਆਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਖੋਏ ਦੀਆਂ ਪਿੰਨੀਆਂ ਮਠਿਆਈ ਨਾਲ ਸਨਮਾਨਿਤ ਕੀਤਾ ਗਿਆ | ਇੰਚਾਰਜ ਭਾਈ ਗੁਰਜੰਟ ਸਿੰਘ ਛੀਨੀਵਾਲ ਨੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਬਖ਼ਸ਼ੀਸ਼ ਸਿੰਘ ਕਸਬਾ, ਬਾਬਾ ਗੁਰਦੀਪ ਸਿੰਘ ਕਾਰ ਸੇਵਾ, ਪ੍ਰੈੱਸ ਕਲੱਬ ਮਹਿਲ ਕਲਾਂ ਦੇ ਵਿੱਤ ਸਕੱਤਰ ਬਲਵਿੰਦਰ ਸਿੰਘ ਵਜੀਦਕੇ, ਮੇਜਰ ਸਿੰਘ ਇਟਲੀ, ਗੁਰਪ੍ਰੀਤ ਸਿੰਘ ਕਸਬਾ, ਰਾਜਵਿੰਦਰ ਸਿੰਘ ਛੋਕਰਾਂ, ਇੰਦਰਪਾਲ ਸਿੰਘ ਬਦੇਸ਼ੇ, ਬਲਦੇਵ ਸਿੰਘ ਚੁਹਾਣਕੇ, ਭਿੰਦਰ ਸਿੰਘ ਕਸਬਾ, ਰਾਜਵਿੰਦਰ ਸਿੰਘ ਬਦੇਸ਼ੇ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ 7ਵੀਂ ਬਟਾਲੀਅਨ ਐਨ.ਡੀ.ਆਰ.ਐਫ਼ ਵਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਮੌਕ ਡਰਿੱਲ ਕਰਵਾਈ ਅਗਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਕੁਸ਼ਤੀ ਅਕੈਡਮੀ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।