29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

7ਵੀਂ ਬਟਾਲੀਅਨ ਐਨ.ਡੀ.ਆਰ.ਐਫ਼ ਵਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਮੌਕ ਡਰਿੱਲ ਕਰਵਾਈ

ਅਜੀਤ ਡੈਸਕ 21-01-2026
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਐਨ.ਡੀ.ਆਰ.ਐਫ. ਦੀ 7ਵੀਂ ਬਟਾਲੀਅਨ ਨੇ ਅੱਜ ਸਿਵਲ ਡਿਫ਼ੈਂਸ ਬਰਨਾਲਾ ਦੀ ਟੀਮ ਦੇ ਸਹਿਯੋਗ ਨਾਲ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਚ ਭੂਚਾਲ ਵਰਗੀ ਕੁਦਰਤੀ ਆਫ਼ਤ ਨਾਲ ਨਜਿੱਠਣ ਸਬੰਧੀ ਮੌਕ ਡਰਿੱਲ ਕੀਤੀ | ਐਸ.ਡੀ.ਐਮ ਬਰਨਾਲਾ ਡਾ. ਅਜੀਤਪਾਲ ਸਿੰਘ ਅਤੇ ਕਮਾਂਡੈਂਟ ਐਨ.ਡੀ.ਆਰ.ਐਫ. ਗੁਰਕੰਵਲਜੀਤ ਸਿੰਘ ਦੀ ਅਗਵਾਈ ਵਿਚ ਐਨ.ਡੀ.ਆਰ.ਐਫ., ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਟੀਮ ਨੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ਼. ਦੀ ਟੀਮ ਨੇ ਸਕੂਲ ਦੇ ਸਟਾਫ਼ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਭੂਚਾਲ ਵਰਗੀ ਕੁਦਰਤੀ ਆਫ਼ਤ ਮੌਕੇ ਸਥਿਤੀ 'ਤੇ ਕਾਬੂ ਪਾਉਣ ਦਾ ਅਭਿਆਸ ਕਰਵਾਇਆ | ਇਸ ਦੌਰਾਨ ਟੀਮ ਵੱਲੋਂ ਭੂਚਾਲ ਵਰਗੀ ਸਥਿਤੀ ਬਣਾਕੇ ਸਕੂਲ ਦੀ ਇਮਾਰਤ ਵਿਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ | ਐਨ.ਡੀ.ਆਰ.ਐਫ ਨੇ ਤਬਾਹੀ ਵਾਲੀ ਥਾਂ ਤੋਂ ਵਿਦਿਆਰਥੀਆਂ ਨੂੰ ਬਚਾਉਣ ਲਈ ਆਪਣੇ ਉਪਕਰਨਾਂ ਦੀ ਵਰਤੋਂ ਕੀਤੀ | ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਡਾ. ਅਜੀਤਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ, ਸਕੂਲ ਮੈਨੇਜਮੈਂਟ, ਅਧਿਕਾਰੀਆਂ, ਕਰਮਚਾਰੀਆਂ ਅਤੇ ਐਨ.ਡੀ.ਆਰ.ਐਫ ਨੇ ਇਸ ਮੌਕ ਡਰਿੱਲ ਦੌਰਾਨ ਭੂਮਿਕਾ ਬਾਖ਼ੂਬੀ ਨਿਭਾਈ ਹੈ | ਉਨ੍ਹਾਂ ਨੇ ਅਜਿਹੀਆਂ ਅÏਕੜਾਂ ਦਾ ਮੁਕਾਬਲਾ ਕਰਨ ਲਈ ਹਮੇਸ਼ਾ ਤਿਆਰ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਹਰ ਕਿਸੇ ਨੂੰ ਅਨਿਸ਼ਚਿਤ ਭਵਿੱਖ ਦੀ ਆਫ਼ਤ ਨਾਲ ਨਜਿੱਠਣ ਲਈ ਤਿਆਰ ਕਰਦੀਆਂ ਹਨ | ਐਨ.ਡੀ.ਆਰ.ਐਫ. ਬਟਾਲੀਅਨ ਨੇ ਆਪਣੇ ਉਪਕਰਣ ਵੀ ਪ੍ਰਦਰਸ਼ਿਤ ਕੀਤੇ ਜੋ ਕੁਦਰਤੀ ਆਫ਼ਤਾਂ ਅਤੇ ਹੋਰ ਆਫ਼ਤਾਂ ਦੀਆਂ ਸਥਿਤੀਆਂ ਵਿਚ ਵਰਤੇ ਜਾਂਦੇ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸੁਨੀਤਇੰਦਰ ਸਿੰਘ, ਨੈਬ ਤਹਿਸੀਲਦਾਰ ਅਸ਼ਵਨੀ ਜੈਨ, ਸਕੂਲ ਪਿ੍ੰਸੀਪਲ ਸੰਦੀਪ ਕੁਮਾਰ ਲੱਠ ਤੋਂ ਇਲਾਵਾ ਸਿਵਲ ਡਿਫ਼ੈਂਸ ਟੀਮ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਪਿੰਡ ਮਾਂਗੇਵਾਲ ਵਿਖੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੈਦਲ ਯਾਤਰਾ <br/> ਅਗਲੀ ਖ਼ਬਰ ਸ: ਜੱਸਾ ਸਿੰਘ ਆਹਲੂਵਾਲੀਆ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।