29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੁਲਿਸ ਵਲੋਂ ਪਿੰਡ ਮਾਂਗੇਵਾਲ ਵਿਖੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੈਦਲ ਯਾਤਰਾ <br/>

ਅਜੀਤ ਡੈਸਕ 21-01-2026
ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਮਾਂਗੇਵਾਲ ਵਿਖੇ ਥਾਣਾ ਠੁੱਲੀਵਾਲ ਪੁਲਿਸ ਵਲੋਂ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮਾਜਿਕ ਸਾਂਝ, ਅਮਨ-ਕਾਨੂੰਨ ਦੀ ਮਜ਼ਬੂਤੀ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ | ਪੈਦਲ ਯਾਤਰਾ ਦੌਰਾਨ ਇੰਸਪੈਕਟਰ ਗੁਰਪਾਲ ਸਿੰਘ ਨੇ ਕਾਨੂੰਨ-ਵਿਵਸਥਾ, ਨਸ਼ਿਆਂ ਖ਼ਿਲਾਫ਼ ਸਾਂਝੀ ਲੜਾਈ ਅਤੇ ਸਮਾਜਿਕ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਇਸ ਮੌਕੇ ਸਕੂਲੀ ਵਿਦਿਆਰਥੀਆਂ, ਮੁਹਤਬਰਾਂ, ਪਿੰਡ ਵਾਸੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਪੁਲਿਸ ਨੇ ਗਊਆਂ ਨਾਲ ਭਰਿਆ ਟਰੱਕ ਕੀਤਾ ਬਰਾਮਦ-4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਇੱਕ ਕਾਬੂ <br/> ਅਗਲੀ ਖ਼ਬਰ 7ਵੀਂ ਬਟਾਲੀਅਨ ਐਨ.ਡੀ.ਆਰ.ਐਫ਼ ਵਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਮੌਕ ਡਰਿੱਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।