29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੁਲਿਸ ਨੇ ਗਊਆਂ ਨਾਲ ਭਰਿਆ ਟਰੱਕ ਕੀਤਾ ਬਰਾਮਦ-4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਇੱਕ ਕਾਬੂ <br/>

ਅਜੀਤ ਡੈਸਕ 21-01-2026
ਮਹਿਲ ਕਲਾਂ, 20 ਜਨਵਰੀ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਗਊਆਂ ਨਾਲ ਭਰੇ ਇਕ ਟਰੱਕ ਨੂੰ ਕਾਬੂ ਕਰ ਕੇ ਟਰੱਕ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦਾ ਪਤਾ ਲੱਗਿਆ ਹੈ | ਇਸ ਸਮੇਂ ਸੰਯੁਕਤ ਗਊ ਰੱਖਿਆ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਗਊ ਸੁਰੱਖਿਆ ਸੇਵਾ ਦਲ ਦੇ ਪ੍ਰਧਾਨ ਸੰਦੀਪ ਵਰਮਾ ਰਾਮਪੁਰਾ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਬੀਹਲਾ ਤੋਂ ਇਕ ਟਰੱਕ ਵਿਚ 14 ਗਊਆਂ, ਇਕ ਢੱਠਾ ਅਤੇ ਦੋ ਵੱਛੀਆਂ ਨੂੰ ਲੱਦ ਟਰੱਕ ਰਾਹੀਂ ਬੁੱਚੜਖ਼ਾਨੇ ਵਿਚ ਲਿਜਾਇਆ ਜਾ ਰਿਹਾ ਸੀ | ਸੰਯੁਕਤ ਗਊ ਸੁਰੱਖਿਆ ਦਲ ਅਤੇ ਗਊ ਸੁਰੱਖਿਆ ਸੇਵਾ ਦਲ ਵਲੋਂ ਸਾਂਝੇ ਤੌਰ 'ਤੇ ਪੁਲਿਸ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਗਊਆਂ ਦਾ ਟਰੱਕ ਕਾਬੂ ਕਰ ਲਿਆ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਮੌਕੇ ਤੋਂ ਟਰੱਕ ਦੇ ਡਰਾਈਵਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਜਿਸ ਦੀ ਪਹਿਚਾਣ ਰਹੋਤਾਤ ਕੁਮਾਰ ਪੁੱਤਰ ਮੋਹਣ ਕੁਮਾਰ ਵਾਸੀ ਗਦਰਾ ਯੂ.ਪੀ. ਵਜੋਂ ਹੋਈ ਅਤੇ ਇਸ ਤੋਂ ਇਲਾਵਾ ਤਿੰਨ ਚਾਰ ਹੋਰ ਵਿਅਕਤੀਆਂ ਨੂੰ ਮੁਕੱਦਮੇ ਵਿਚ ਨਾਮਜ਼ਦ ਕਰ ਕੇ ਅਗਲੇਰੀ ਕਾਰਵਾਈ ਪੁਲਿਸ ਵਲੋਂ ਕਰ ਦਿੱਤੀ ਹੈ | ਪੁਲਿਸ ਵਲੋਂ ਕਾਬੂ ਕੀਤੇ ਟਰੱਕ ਵਿਚੋਂ ਬਰਾਮਦ ਹੋਈਆਂ ਗਊਆਂ ਨੂੰ ਸਰਬ ਧਰਮ ਗਊਸ਼ਾਲਾ ਮਹਿਲ ਕਲਾਂ ਵਿਖੇ ਭੇਜ ਦਿੱਤਾ ਗਿਆ ਹੈ | ਇਸ ਸਮੇਂ ਗਊ ਰਕਸ਼ਾ ਦਲ ਦੇ ਆਗੂਆਂ ਨੇ ਕਿਹਾ ਹੈ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਪੰਜਾਬ ਅੰਦਰ ਗਊਆਂ ਦੀ ਤਸਕਰੀ ਵੱਡੇ ਪੱਧਰ ਉੱਤੇ ਗਊ ਸਮਗਲਰਾਂ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਇਲਾਕੇ ਅੰਦਰ ਬੇਖ਼ੌਫ ਘੁੰਮ ਰਹੇ ਲੁਟੇਰੇ, ਵਪਾਰੀ ਨੂੰ ਬਣਾਇਆ ਨਿਸ਼ਾਨਾ-ਪੁਲਿਸ ਦੀ ਕਾਰਗੁਜ਼ਾਰੀ 'ਤੇ ਲੱਗੇ ਸਵਾਲੀਆ ਨਿਸ਼... ਅਗਲੀ ਖ਼ਬਰ ਪੁਲਿਸ ਵਲੋਂ ਪਿੰਡ ਮਾਂਗੇਵਾਲ ਵਿਖੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੈਦਲ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।