ਬਰਨਾਲਾ, 20 ਜਨਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਉਲੰਪੀਅਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ | ਇਹ ਜਾਣਕਾਰੀ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀ ਵੰਸ਼ਕਾ, ਰਿਧਮਾ, ਪ੍ਰਜਲ ਨੂਰ ਤੇ ਨਿਧੀ ਨੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ |