29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜਲ ਸਪਲਾਈ ਆਊਟਸੋਰਸ ਅਤੇ ਇਨਲਿਸਟਮੈਂਟ ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਰੋਸ ਮੁਜ਼ਾਹਰਾ ਅੱਜ <br/>

ਅਜੀਤ ਡੈਸਕ 21-01-2026
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਮੀਟਿੰਗ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਸਿਤਾਰ ਖਾਂ ਨੇ ਦੱਸਿਆ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਲੰਮੇ ਸਮੇਂ ਤੋਂ ਜਲ ਸਪਲਾਈ ਵਿਭਾਗ ਵਿਚ ਇਨਲਿਸਟਮੈਂਟ ਅਤੇ ਆਊਟਸੋਰਸ ਕਾਮੇ ਜੋ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਤੇ ਸੰਤਾਪ ਭੋਗ ਰਹੇ ਹਨ | ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਹੁਣ ਤੱਕ ਕੋਈ ਇਨਸਾਫ਼ ਨਹੀਂ ਦਿੱਤਾ | ਜਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ, ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਮੁਲਾਜ਼ਮਾਂ ਨੂੰ ਪੱਕੇ ਕਰਨ ਕਮੇਟੀ ਨੂੰ ਮੰਗ-ਪੱਤਰ ਭੇਜੇ ਗਏ ਪਰ ਸਰਕਾਰ ਵਲੋਂ ਕਮੇਟੀਆਂ ਬਣਾ ਕੇ ਅਤੇ ਪ੍ਰਪੋਜਲਾਂ ਬਣਾਉਣ ਦੇ ਬਹਾਨੇ ਸਿਰਫ਼ ਸਮਾਂ ਹੀ ਲੰਘਾਇਆ ਜਾ ਰਿਹਾ ਹੈ | ਜਿਸ ਤੋਂ ਮਜਬੂਰ ਹੋ ਕੇ ਵਰਕਰਾਂ ਦੇ ਹਿਤ ਲਈ ਜਥੇਬੰਦੀ ਵਲੋਂ ਮਿਤੀ 21 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਵਿਖੇ ਵਿਸ਼ਾਲ ਰੋਸਮਈ ਧਰਨਾ ਮੁਜ਼ਾਹਰਾ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀ ਕਹਿਣੀ ਤੇ ਕਰਨੀ ਦੀ ਸੱਚਾਈ ਲੋਕਾਂ ਵਿਚ ਲਿਆਂਦੀ ਜਾ ਸਕੇ | ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਸਰਕਾਰ ਨੇ ਵਾਅਦੇ ਕੀਤੇ ਸਨ ਕਿ ਸਮੂਹ ਕੱਚੇ ਕਾਮਿਆਂ ਨੂੰ ਵਿਭਾਗਾਂ ਵਿਚ ਪੱਕਾ ਕੀਤਾ ਜਾਵੇਗਾ ਪਰ ਚਾਰ ਸਾਲ ਬੀਤਣ ਦੇ ਬਾਵਜੂਦ ਸਰਕਾਰ ਦੇ ਹੁਣ ਤੱਕ ਸਿਰਫ਼ ਲਾਰੇ ਹੀ ਨਜ਼ਰ ਆ ਰਹੇ ਹਨ | ਜਿਸ ਕਾਰਨ ਸਮੂਹ ਜ਼ਿਲਿ੍ਹਆਂ ਤੋਂ ਵਰਕਰਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਵੱਡੀ ਗਿਣਤੀ ਵਿਚ ਇਸ ਧਰਨੇ 'ਚ ਸ਼ਾਮਿਲ ਹੋਣਗੇ | ਇਸ ਮੌਕੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਰਾਜੀਆ, ਸੂਬਾ ਖ਼ਜ਼ਾਨਚੀ ਵਿਜੈ ਪ੍ਰਕਾਸ਼, ਸੂਬਾ ਆਗੂ ਬਿੰਦਰ ਸਿੰਘ ਜਿੰਦ, ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡਾਂ ਦੀਆਂ ਸੱਥਾਂ 'ਚ ਬੈਠੇ ਲੋਕ ਹੁਣ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਰਾਜਭਾਗ ਦੀਆਂ ਸਿਫ਼ਤਾਂ ਕਰਨ ਲੱਗੇ-ਜਥੇਦਾਰ ਨਾਥ... ਅਗਲੀ ਖ਼ਬਰ ਸਾਡਾ ਟੀਚਾ ਨੌਜਵਾਨਾਂ ਨੂੰ ਸਿਹਤਯਾਬ ਬਣਾ ਕੇ ਕੰਮ ਕਿੱਤਿਆਂ ਦੇ ਸਮਰੱਥ ਬਣਾਉਣਾ-ਟੀ. ਬੈਨਿਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।