29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪਿੰਡਾਂ ਦੀਆਂ ਸੱਥਾਂ 'ਚ ਬੈਠੇ ਲੋਕ ਹੁਣ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਰਾਜਭਾਗ ਦੀਆਂ ਸਿਫ਼ਤਾਂ ਕਰਨ ਲੱਗੇ-ਜਥੇਦਾਰ ਨਾਥ ਸਿੰਘ ਹਮੀਦੀ

ਪਿੰਡ ਠੀਕਰੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਚ ਸ਼ਾਮਿਲ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਤੇ ਸਾਥੀ | ਤਸਵੀਰ : ਅਵਤਾਰ ਸਿੰਘ ਅਣਖੀ <br/> 21-01-2026
ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਸੂਬਾ ਸਰਕਾਰ ਦੇ ਚਾਰ ਸਾਲ ਦੇ ਰਾਜਭਾਗ ਤੋਂ ਤੰਗ ਆਏ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਰਾਜਭਾਗ ਦੀਆਂ ਗੱਲਾਂ ਹੁਣ ਸੱਥਾਂ 'ਚ ਕਰਨ ਲੱਗੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੀ ਹਰ ਵਰਗ ਦੇ ਲੋਕਾਂ ਲਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਅਕਾਲੀ ਆਗੂ ਹਾਕਮ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਲਗਾਤਾਰ ਦਸ ਸਾਲ ਕਾਂਗਰਸ ਅਤੇ ਹੁਣ ਚਾਰ ਸਾਲ ਤੋਂ ਆਪ ਸਰਕਾਰ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਸੂਬੇ ਦੇ ਲੋਕਾਂ ਦੀਆਂ ਭਖਦੀਆਂ ਮੰਗਾਂ ਵੱਲ ਭੋਰਾ ਵੀ ਧਿਆਨ ਨਹੀਂ ਦਿੱਤਾ | ਜਥੇਦਾਰ ਹਮੀਦੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲੇ 'ਤੇ ਹੋਈ ਇਤਿਹਾਸਕ ਕਾਨਫ਼ਰੰਸ ਦੇ ਵੱਡੇ ਇਕੱਠ ਨੇ ਇਹ ਸਾਫ਼ ਕਰ ਦਿੱਤਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਵਾ ਚੱਲ ਰਹੀ ਹੈ | ਉਨ੍ਹਾਂ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੀ ਟੀਮ ਸਮੇਤ ਪੰਜਾਬ ਭਰ ਅੰਦਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਕੇ ਹਰਮਨ ਪਿਆਰੇ ਆਗੂ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲਾਮਬੰਦ ਹੋ ਰਹੇ ਹਨ | ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਪਿੰਡ-ਪਿੰਡ ਬੂਥ ਕਮੇਟੀਆਂ ਦਾ ਗਠਨ ਕਰਨ ਦੀ ਮੁਹਿੰਮ ਨੂੰ ਹਰ ਵਰਗ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਮਾਂਗੇਵਾਲ ਨੇ ਸਮੂਹ ਬੀ.ਸੀ. ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਬੀ.ਸੀ. ਵਰਗ ਦੇ ਵੋਟ ਬੈਂਕ ਨੂੰ ਵੋਟਾਂ ਵੇਲੇ ਵਰਤਣ ਤੋਂ ਸਿਵਾਏ ਕੋਈ ਸਹੂਲਤ ਨਹੀਂ ਦਿੱਤੀ | ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਬੀ.ਸੀ. ਵਰਗ ਦੇ ਸਾਰੇ ਪਰਿਵਾਰਾਂ ਲਈ ਸਹੂਲਤਾਂ ਦਾ ਲਾਭ ਦੁਆਇਆ ਜਾਵੇਗਾ | ਇਸ ਮੌਕੇ ਸਰਪੰਚ ਬਚਿੱਤਰ ਸਿੰਘ ਰਾਏਸਰ, ਜੋਧਾ ਸਿੰਘ ਰੰਧਾਵਾ, ਅੰਤਰ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਅਮਨਦੀਪ ਸਿੰਘ ਅÏਲਖ, ਸੁਖਪ੍ਰੀਤ ਸਿੰਘ, ਮੱਖਣ ਸਿੰਘ, ਲੀਲਾ ਸਿੰਘ, ਕੁਲਵੰਤ ਸਿੰਘ ਅÏਲਖ, ਬਲਵਿੰਦਰ ਸਿੰਘ ਮਾਨ, ਹਰਦੀਪ ਸਿੰਘ, ਹਰਵਿੰਦਰ ਸਿੰਘ ਸੰਨੀ, ਰਾਮਪਾਲ ਸਿੰਘ ਚੌਧਰੀ, ਨਾਹਰ ਸਿੰਘ ਅÏਲਖ, ਭਜਨ ਸਿੰਘ ਪ੍ਰਧਾਨ, ਜਗਸੀਰ ਸਿੰਘ ਰੰਧਾਵਾ, ਅਮਨਦੀਪ ਸਿੰਘ ਅਮਨਾ, ਮੁਖ਼ਤਿਆਰ ਸਿੰਘ, ਜਗਸੀਰ ਸਿੰਘ ਆਦਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਸਹਿਯੋਗ ਦੇਣ ਦਾ ਵਿਸ਼ਵਾਸ ਦੁਆਇਆ |

ਪਿਛਲੀ ਖ਼ਬਰ ਪਿੰਡ ਕੁਠਾਲਾ ਵਿਖੇ ਧਾਰਮਿਕ ਸਮਾਗਮ ਕੱਲ੍ਹ ਤੋਂ ਸ਼ੁਰੂ <br/> ਅਗਲੀ ਖ਼ਬਰ ਜਲ ਸਪਲਾਈ ਆਊਟਸੋਰਸ ਅਤੇ ਇਨਲਿਸਟਮੈਂਟ ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਰੋਸ ਮੁਜ਼ਾਹਰਾ ਅੱਜ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।