29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

90 ਲੀਟਰ ਲਾਹਣ ਸਮੇਤ ਇਕ ਕਾਬੂ <br/>

ਅਜੀਤ ਡੈਸਕ 21-01-2026
ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 90 ਲੀਟਰ ਲਾਹਣ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ ਪੁਲਿਸ ਪਾਰਟੀ ਸਮੇਤ ਤਪਾ ਤਾਜੋ ਕੈਂਚੀਆਂ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤਾਜੋ ਜੋ ਘਰ ਵਿਚ ਲਾਹਣ ਕੱਢਣ ਦਾ ਆਦੀ ਹੈ | ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰ ਕੇ ਉਕਤ ਨੂੰ 90 ਲੀਟਰ ਲਾਹਣ ਸਣੇ ਕਾਬੂ ਕੀਤਾ | ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲ ਦਾ 92ਵਾਂ ਬਰਸੀ ਸਮਾਗਮ <br/> ਅਗਲੀ ਖ਼ਬਰ ਪਿੰਡ ਭਗਤਪੁਰਾ ਦੀ ਪੰਚਾਇਤ ਨੇ ਇੰਟਰਲਾਕ ਟਾਈਲ ਲਗਾਉਣ ਦਾ ਕੰਮ ਕੀਤਾ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।