28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕਾਂਗਰਸੀ ਆਗੂਆਂ ਨੇ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ

ਅਜੀਤ ਡੈਸਕ 21-01-2026
ਮਹਿਲ ਕਲਾਂ, 20 ਜਨਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਸਮਾਗਮ ਦੇ ਦੂਸਰੇ ਦਿਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਕਾਂਗਰਸੀ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ: ਚੰਨੀ ਨੇ ਆਪਣੇ ਸੰਬੋਧਨ ਵਿਚ ਆਮ ਆਦਮੀ ਪਾਰਟੀ ਨੂੰ ਚੰਗੇ ਰਗੜੇ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਆਗੂਆਂ ਦੀ ਸ਼ਹਿ 'ਤੇ ਪੰਜਾਬ ਦੀ ਸਿੱਖ ਕੌਮ ਵਿਚ ਪਾੜਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਜਦੋਂ ਮੈਂ ਮੁੱਖ ਮੰਤਰੀ ਬਣਿਆ ਤਾਂ ਮੈਂ ਸਾਰੇ ਵਰਗਾਂ ਲਈ ਕੰਮ ਕੀਤਾ, ਬਿਜਲੀ ਬਿੱਲ ਮੁਆਫ਼ ਕੀਤੇ ਤਾਂ ਸਾਰਿਆਂ ਲਈ ਕੀਤੇ, ਸਕੂਲਾਂ 'ਚ ਵਰਦੀ ਦੇਣ ਦੀ ਗੱਲ ਆਈ ਤਾਂ ਸਾਰੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ ਗਈਆਂ, ਸਕੂਲਾਂ ਵਿਚ ਵਜ਼ੀਫ਼ਾ ਸਕੀਮ ਸਾਰਿਆਂ ਲਈ ਚਲਾਈ ਗਈ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਪਿਛਲੀ ਸਰਕਾਰ ਦੁਆਰਾ ਦਿੱਤੀਆਂ ਲਾਭ ਪੱਖੀ ਸਕੀਮਾਂ ਨੂੰ ਬੰਦ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਮਹਿਲ ਕਲਾਂ ਨੂੰ ਸਬ-ਡਵੀਜ਼ਨ ਬਣਾਇਆ ਗਿਆ, ਮਹਿਲ ਕਲਾਂ ਖੇਤਰ ਦੀਆਂ ਅਨੇਕਾਂ ਸੜਕਾਂ ਨਵੀਆਂ ਬਣਾਈਆਂ ਗਈਆਂ, ਪ੍ਰੰਤੂ ਅਫ਼ਸੋਸ ਮਹਿਲ ਕਲਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਬ-ਡਵੀਜ਼ਨ ਲਈ ਇਕ ਚੰਗਾ ਦਫ਼ਤਰ ਵੀ ਨਹੀਂ ਅਤੇ ਨਾ ਹੀ ਇਕ ਬਿਲਡਿੰਗ ਦੀ ਉਸਾਰੀ ਲਈ ਇਕ ਇੱਟ ਇਨ੍ਹਾਂ ਵਲੋਂ ਲਾਈ ਗਈ ਹੈ | ਰਾਖਵਾਂਕਰਨ ਸਬੰਧੀ ਚੰਨੀ ਵਲੋਂ ਦਿੱਤੇ ਗਏ ਆਪਣੇ ਬਿਆਨ 'ਤੇ ਖੁੱਲ੍ਹ ਕੇ ਟਿੱਪਣੀ ਕਰਦੇ ਹੋਏ ਕਿਹਾ ਕਿ ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਜਨਰਲ ਸ਼੍ਰੇਣੀ ਦੀ ਮੰਗ ਅਨੁਸਾਰ ਜਨਰਲ ਸ਼੍ਰੇਣੀ ਕਮਿਸ਼ਨ ਬਣਾਇਆ ਸੀ, ਮੈਂ ਸਾਰਿਆਂ ਨੂੰ ਸਾਥ ਲੈ ਕੇ ਚੱਲਣਾ ਚਾਹੁੰਦਾ ਹਾਂ | ਚੰਨੀ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸਾਰੇ ਹੀ ਬਾਕੀ ਕੰਮ ਪੂਰੇ ਕੀਤੇ ਜਾਣਗੇ | ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਸੱਤਾ 'ਚ ਆਉਂਦੀ ਹੈ ਤਾਂ ਇੱਥੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਦੀ ਇਕ ਸ਼ਾਨਦਾਰ ਯਾਦਗਾਰ ਬਣਾਈ ਜਾਵੇਗੀ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਐਡਵੋਕੇਟ ਜਸਬੀਰ ਸਿੰਘ ਖੇੜੀ, ਜਸਮੇਲ ਸਿੰਘ ਡੇਅਰੀ ਵਾਲਾ, ਗੁਰਮੇਲ ਸਿੰਘ ਮੌੜ, ਮੱਖਣ ਸ਼ਰਮਾ, ਮੈਡਮ ਸਰਬਜੀਤ ਕੌਰ, ਸਤਨਾਮ ਸਿੰਘ ਪੱਤੀ, ਸੁਸ਼ੀਲ ਕੁਮਾਰ ਬਾਂਸਲ, ਮਲਕੀਤ ਸਿੰਘ ਮਾਨ, ਸਾਬਕਾ ਸਰਪੰਚ ਪਰਗਟ ਸਿੰਘ, ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਸਾਬਕਾ ਸਰਪੰਚ ਲਖਵੀਰ ਸਿੰਘ, ਬਲਵੰਤ ਸ਼ਰਮਾ ਹਮੀਦੀ, ਰਾਹੁਲ ਇੰਦਰ ਸਿੰਘ ਸਿੱਧੂ ਅਤੇ ਮਨਜੀਤ ਸਿੰਘ ਗੁਰੂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦਿੱਤ ਸਿੰਘ ਢਿੱਲੋਂ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲ ਦਾ 92ਵਾਂ ਬਰਸੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।