18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਚੀਮਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 22-01-2026
ਟੱਲੇਵਾਲ, 21 ਜਨਵਰੀ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਚੀਮਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੌਰਾਨ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਸਲੋਗਨਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਨ ਤਾਂ ਜੋ ਪਿੰਡ ਤੇ ਪੰਜਾਬ ਵਿਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾ ਸਕੇ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਪਿੰਡ ਵਿਚ ਨਸ਼ੇ ਵਿਚ ਗ੍ਰਸਤ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਮੱੁਖ ਧਾਰਾ ਵਿਚ ਆਉਣਾ ਚਾਹੁੰਦੇ ਹਨ, ਤਾਂ ਪੰਚਾਇਤੀ ਆਗੂਆਂ ਨਾਲ ਰਾਬਤਾ ਕਨ ਤਾਂ ਜੋ ਉਨ੍ਹਾਂ ਦਾ ਨਸ਼ਾ ਛੁਡਾਉਣ ਲਈ ਪ੍ਰਸ਼ਾਸਨ ਤੋਂ ਮਦਦ ਲਈ ਜਾ ਸਕੇ | ਇਸ ਮੌਕੇ ਸੈਕਟਰੀ ਹਰਜਿੰਦਰ ਸਿੰਘ, ਸੈਕਟਰੀ ਰਣਜੀਤ ਸਿੰਘ, ਅਮਨਦੀਪ ਸਿੰਘ ਪੁਲਿਸ ਮੁਲਾਜ਼ਮ, ਸੁਖਜਿੰਦਰ ਸਿੰਘ ਪੰਚ, ਜਤਿੰਦਰ ਸਿੰਘ ਸਾਬਕਾ ਸਰਪੰਚ ਨਾਈਵਾਲਾ, ਗੁਰਮੇਲ ਸਿੰਘ ਪੰਚ, ਜਸਵੀਰ ਸਿੰਘ ਗੱਗੀ ਪੰਚ, ਮਿੰਟੂ ਸਿੰਘ ਪੰਚ, ਬਲਵੰਤ ਸਿੰਘ ਪੰਚ, ਗੁਰਪ੍ਰੀਤ ਰਾਮ ਪੰਚ, ਸੁਖਦੇਵ ਸਿੰਘ ਨਿੱਕਾ ਪੰਚ, ਪਰਮਿੰਦਰ ਸਿੰਘ ਭੰਗੂ, ਜਸਵੀਰ ਸਿੰਘ ਮਾਹੀ ਮੇਟ, ਜਰਨੈਲ ਸਿੰਘ ਚੀਮਾ, ਜੱਗਾ ਸਿੰਘ ਚੀਮਾ, ਮਨਪ੍ਰੀਤ ਕੌਰ ਮੇਟ, ਰਾਣੀ ਕੌਰ ਮੇਟ, ਦੀਪ ਲਿਬੜਾ, ਗਿੱਲ ਚੀਮਾ, ਗੁਰਪ੍ਰੀਤ ਸਿੰਘ, ਭਿੰਦਾ ਸਿੰਘ ਜਾਗਲ ਸਾਬਕਾ ਪੰਚ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਆਗੂ ਗਗਨਦੀਪ ਸਹਿਜੜਾ ਨੂੰ ਸਦਮਾ, ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਮੱੁਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਸਿੰਘ ਨੇ ਬਲਾਕ ਸ਼ਹਿਣਾ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਕਲਾਸਾਂ ਵਿਚ ਦਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।