01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਆਪ੍ਰੇਸ਼ਨ ਪ੍ਰਹਾਰ ਤਹਿਤ ਤਪਾ ਪੁਲਿਸ ਵਲੋਂ ਚੈਕਿੰਗ <br/>

ਅਜੀਤ ਡੈਸਕ 24-01-2026
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਵਿਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਮਿਸ਼ਨ ਪ੍ਰਹਾਰ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਐਸ.ਪੀ. (ਡੀ.) ਅਸ਼ੋਕ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਤਪਾ ਦੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਵਲੋਂ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਸ ਮੁਹਿੰਮ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਮੁਖੀ ਤਪਾ ਸ਼ਰੀਫ਼ ਖ਼ਾਨ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਮਿਸ਼ਨ ਪ੍ਰਹਾਰ ਦਾ ਉਦੇਸ਼ ਸਿਰਫ਼ ਗਿ੍ਫ਼ਤਾਰੀਆਂ ਕਰਨਾ ਨਹੀਂ, ਸਗੋਂ ਗੈਂਗਸਟਰਾਂ ਦੇ ਪੂਰੇ ਨੈੱਟਵਰਕ, ਉਨ੍ਹਾਂ ਦੀ ਫੰਡਿੰਗ ਅਤੇ ਹਥਿਆਰਾਂ ਦੀ ਸਪਲਾਈ ਚੇਨ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ | ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਬਾਹਰੋਂ ਆ ਕੇ ਕਿਰਾਏ 'ਤੇ ਰਹਿ ਰਹੇ ਕਿਰਾਏਦਾਰਾਂ ਦੀ ਪੁੱਛਗਿੱਛ ਕਰ ਕੇ ਉਨ੍ਹਾਂ ਦਾ ਪਿਛੋਕੜ ਦੇਖਿਆ ਜਾ ਰਿਹਾ ਹੈ | ਉਨ੍ਹਾਂ ਮਕਾਨ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਕਾਨਾਂ ਵਿਚ ਕਿਰਾਏ 'ਤੇ ਰਹਿ ਰਹੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਕਈ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਲਈ | ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਕਿਸੇ ਵੀ ਅਪਰਾਧੀ ਨੂੰ ਸਿਰ ਚੁੱਕਣ ਦਾ ਮੌਕਾ ਨਾ ਮਿਲੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਇਸ ਮੌਕੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਮਨਜਿੰਦਰ ਸਿੰਘ, ਹੌਲਦਾਰ ਗੁਰਜੀਤ ਸਿੰਘ, ਹੌਲਦਾਰ ਸੁਰਜੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਤੋਂ ਸ਼ਹਿਰ ਵਾਸੀ ਹੋਏ ਪ੍ਰੇਸ਼ਾਨ <br/> ਅਗਲੀ ਖ਼ਬਰ ਪਿੰਡ ਉਗੋਕੇ ਵਿਖੇ ਇਕੋਤਰੀ ਦਾ ਸਮਾਪਤੀ ਸਮਾਗਮ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।