01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਪਲੇਠੀ ਬੈਠਕ <br/>

ਅਜੀਤ ਡੈਸਕ 24-01-2026
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਕਰਮਚਾਰੀਆਂ ਨਾਲ ਪਲੇਠੀ ਬੈਠਕ ਦੌਰਾਨ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਪੁਲਿਸ, ਸਿੱਖਿਆ, ਸਿਹਤ, ਨਗਰ ਨਿਗਮ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਰੈਡ ਕਰਾਸ, ਪੇਂਡੂ ਵਿਕਾਸ ਅਤੇ ਪੰਚਾਇਤ, ਨਹਿਰੀ, ਪਾਵਰਕਾਮ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਾਰੇ ਕੰਮ ਸਰਕਾਰੀ ਮਾਪਦੰਡਾਂ ਅਨੁਸਾਰ ਅਤੇ ਮਿਆਰੀ ਰੂਪ ਵਿਚ ਮੁਕੰਮਲ ਕੀਤੇ ਜਾਣ | ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ | ਇਸ ਮੌਕੇ ਐਸ.ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈੰਬੀ, ਉੱਪ-ਮੰਡਲ ਮਜਿਸਟਰੇਟ ਬਰਨਾਲਾ ਡਾ.ਅਜੀਤਪਾਲ ਸਿੰਘ, ਉੱਪ-ਮੰਡਲ ਮਜਿਸਟਰੇਟ ਤਪਾ ਆਯੁਸ਼ ਗੋਇਲ, ਉੱਪ-ਮੰਡਲ ਮਜਿਸਟਰੇਟ ਮਹਿਲ ਕਲਾਂ ਬੇਅੰਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਐਸ.ਡੀ. ਕਾਲਜ ਵਿਖੇ ਅਦਾਰਾ ਤਾਸਮਨ ਵਲੋਂ ਸਨਮਾਨ ਸਮਰੋਹ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਲਈ ਰਚੀ ਗਈ ਸੀ ਸਾਜਿਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।