11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮਹਿਲ ਕਲਾਂ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਅਵਤਾਰ ਸਿੰਘ ਅਣਖੀ <br/> 31-01-2026
ਮਹਿਲ ਕਲਾਂ, 30 ਜਨਵਰੀ (ਅਵਤਾਰ ਸਿੰਘ ਅਣਖੀ)-ਗੁਰੂ ਰਵਿਦਾਸ ਜੀ ਕਮੇਟੀ ਮਹਿਲ ਕਲਾਂ ਵਲੋਂ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਅਤੇ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਹਰ ਪੜਾਅ ਉਪਰ ਵੱਡੀ ਗਿਣਤੀ 'ਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ, ਰਾਗੀ ਜਥਿਆਂ, ਪ੍ਰਬੰਧਕਾਂ ਨੂੰ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸੰਗਤਾਂ ਵਲੋਂ ਥਾਂ-ਥਾਂ 'ਤੇ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਮਠਿਆਈਆਂ ਦੇ ਅਤੁੱਟ ਲੰਗਰ ਵਰਤਾਏ ਗਏ | ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ, ਭਾਈ ਆਕਾਸ਼ਦੀਪ ਸਿੰਘ, ਭਾਈ ਅਰਸ਼ਦੀਪ ਸਿੰਘ ਸਹਿਜੜਾ ਦੇ ਜਥਿਆਂ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਰਵਿਦਾਸ ਜੀ ਦੇ ਸਾਦਗੀ ਭਰੇ ਜੀਵਨ ਬਾਰੇ ਵਿਆਖਿਆ ਕੀਤੀ | ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਗਿਆਨੀ ਕਰਮ ਸਿੰਘ ਆਸਟ੍ਰੇਲੀਆ ਨੇ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਢਾਡੀ ਮੱਖਣ ਸਿੰਘ ਸੇਲਬਰਾਹ, ਕਵੀਸ਼ਰ ਉਜਾਗਰ ਸਿੰਘ ਲੋਪੋ, ਦੇ ਜਥਿਆਂ ਨੇ ਸ਼੍ਰੋਮਣੀ ਭਗਤ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਬੰਧੀ ਪ੍ਰਸੰਗ ਪੇਸ਼ ਕੀਤੇ | ਇਸ ਮੌਕੇ ਸਰਪੰਚ ਕਿਰਨਾ ਰਾਣੀ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਬਲੌਰ ਸਿੰਘ ਤੋਤੀ, ਡਾ: ਅਮਰਜੀਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ ਭੋਲਾ, ਜਗਸੀਰ ਸਿੰਘ ਜੱਗਾ, ਭਾਈ ਮਲਕੀਤ ਸਿੰਘ, ਬੀਬੀ ਸੁਰਿੰਦਰ ਕੌਰ, ਰਾਜ ਸਿੰਘ ਭਾਂਬੜ, ਰਣਜੀਤ ਸਿੰਘ ਬਿੱਟੂ, ਮੱਖਣ ਸਿੰਘ ਪੰਚ, ਬੱਗਾ ਸਿੰਘ, ਜਿੰਦਰ ਸਿੰਘ, ਤੇਜਿੰਦਰ ਸਿੰਘ, ਹਰਦੇਵ ਸਿੰਘ, ਰੂਪ ਸਿੰਘ, ਮਨਜੀਤ ਸਿੰਘ ਮੀਤਾ, ਹਰੀ ਸਿੰਘ ਮੈਂਬਰ, ਭਾਈ ਨਿੱਕਾ ਸਿੰਘ, ਭਾਈ ਜਗਰੂਪ ਸਿੰਘ, ਅਮਰਜੀਤ ਸਿੰਘ ਬੱਸੀਆਂ, ਪ੍ਰਧਾਨ ਗਗਨਦੀਪ ਸਰਾਂ, ਪ੍ਰੇਮ ਕੁਮਾਰ ਪਾਸੀ, ਮਨਦੀਪ ਕੌਂਸਲ, ਪੰਕਜ ਕੁਮਾਰ, ਅਵਤਾਰ ਬਾਵਾ, ਭਾਈ ਜਗਰਾਜ ਸਿੰਘ, ਮੁਕੰਦ ਸਿੰਘ ਰਾਮਗੜ੍ਹੀਆ, ਜਰਨੈਲ ਸਿੰਘ ਮਠਾੜੂ, ਬੁੱਧ ਸਿੰਘ ਕਲਸੀ, ਜੁਗਿੰਦਰ ਸਿੰਘ ਧੰਜਲ, ਭਰਪੂਰ ਜਗਦੇ, ਜਗਦੇਵ ਮਾਨ, ਬੌਬੀ ਅਰੋੜਾ, ਸਮੂਹ ਦੁਕਾਨਦਾਰ ਭਾਈਚਾਰੇ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਰਧਾਲੂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਦਸਮੇਸ਼ ਯੂਥ ਕਲੱਬ ਮਹਿਲ ਕਲਾਂ ਦੇ ਸੇਵਾਦਾਰ ਨੌਜਵਾਨਾਂ ਨੇ ਜ਼ਿੰਮੇਵਾਰੀ ਨਿਭਾਈ |

ਪਿਛਲੀ ਖ਼ਬਰ ਬਲੀਦਾਨ ਦਿਵਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਨੂੰ ਕੀਤਾ ਯਾਦ <br/> ਅਗਲੀ ਖ਼ਬਰ ਨਗਰ ਕੌਂਸਲ ਨੇ ਪੁਲਿਸ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।