11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਰਾਜਵਿੰਦਰ ਸਿੰਘ ਸੀਤਲ ਨੇ ਨਰੇਗਾ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਨ ਦਾ ਦਿੱਤਾ ਭਰੋਸਾ <br/>

ਅਜੀਤ ਡੈਸਕ 31-01-2026
ਧਨੌਲਾ, 30 ਜਨਵਰੀ (ਜਤਿੰਦਰ ਸਿੰਘ ਧਨੌਲਾ)-ਐਸ.ਸੀ. ਵਿੰਗ ਦੇ ਸੂਬਾ ਕੁਆਰਡੀਨੇਟਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਵਿੰਦਰ ਸਿੰਘ ਸੀਤਲ ਵਲੋਂ ਪਿੰਡ ਅਤਰ ਸਿੰਘ ਵਾਲਾ ਵਿਖੇ ਨਰੇਗਾ ਵਰਕਰਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਭਦੌੜ ਦੇ ਪਿੰਡ ਅਤਰ ਸਿੰਘ ਵਾਲਾ ਵਿਖੇ ਮਨਰੇਗਾ ਬਚਾਓ ਸੰਗਰਾਮ ਮੁਹਿੰਮ ਤਹਿਤ ਮਨਰੇਗਾ ਵਰਕਰਾਂ ਦੇ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਨਾਲ ਖੜ੍ਹਨ ਦਾ ਭਰੋਸਾ ਦਿੱਤਾ ਗਿਆ | ਸ: ਨਛੱਤਰ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਪੰਚ, ਗੁਰਮੀਤ ਸਿੰਘ, ਪੰਚ, ਗੁਰਜੰਟ ਸਿੰਘ ਪੰਚ, ਕੌਰ ਸਿੰਘ, ਜਗਦੇਵ ਸਿੰਘ, ਸ੍ਰੀਮਤੀ ਕੁਲਵਿੰਦਰ ਕੌਰ ਅਤੇ ਮਨਰੇਗਾ ਵਰਕਰ ਅਤੇ ਕਾਂਗਰਸ ਦੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ 'ਚ 'ਆਪ' ਵਲੋਂ ਸਿਹਤ ਬੀਮਾ ਯੋਜਨਾ ਲਾਗੂ ਕਰਨਾ ਨਿਰਾ ਡਰਾਮਾ-ਕਾਂਗਰਸੀ ਆਗੂ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ 'ਸਮੁੰਦਰ ਤੋਂ ਅਸਮਾਨ ਤੱਕ' ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।