10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

106 ਗ੍ਰਾਮ ਹੈਰੋਇਨ ਸਮੇਤ ਔਰਤ ਤੇ ਵਿਅਕਤੀ ਕਾਬੂ

ਅਜੀਤ ਡੈਸਕ 02-02-2026
ਤਪਾ ਮੰਡੀ, 1 ਫਰਵਰੀ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਕਪਾਹ ਮੰਡੀ ਵਿਖੇ ਇਕ ਔਰਤ ਸਮੇਤ ਦੋ ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 106 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜਸਪ੍ਰੀਤ ਕੌਰ ਪਤਨੀ ਬੱਬੂ ਸਿੰਘ ਵਾਸੀ ਬਰਨਾਲਾ ਅਤੇ ਚਮਕੌਰ ਸਿੰਘ ਉਰਫ਼ ਡਾਕਟਰ ਪੁੱਤਰ ਅਮਰੀਕ ਸਿੰਘ ਵਾਸੀ ਸੇਖਾ ਨਸ਼ਾ ਵੇਚਣ ਦੇ ਆਦੀ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆ ਨੂੰ 106 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬੀਬੜੀਆਂ ਮਾਈਆਂ ਪ੍ਰਬੰਧਕ ਕਮੇਟੀ ਸ਼ਹਿਣਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਜੋਗੀਆਂ ਦੀਆਂ ਝੁੱਗੀਆਂ ਤਬਾਹ ਕਰਨ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸਖ਼ਤ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।