10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

1350 ਨਸ਼ੀਲੇ ਕੈਪਸੂਲ, 190 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 02-02-2026
ਬਰਨਾਲਾ, 1 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 1350 ਨਸ਼ੀਲੇ ਕੈਪਸੂਲ ਤੇ 190 ਨਸ਼ੀਲੀਆਂ ਗੋਲੀਆਂ, ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਰੌਸ਼ਨ ਆਚਾਰੀਆ ਪੁੱਤਰ ਬਲਰਾਮ ਆਚਾਰੀਆ, ਆਕਾਸ਼ ਕੁਮਾਰ ਪੁੱਤਰ ਵਿਸ਼ਨੂੰ ਕੁਮਾਰ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਅੱਜ ਵੀ ਭਾਰੀ ਮਾਤਰਾ ਵਿਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ | ਪੁਲਿਸ ਦੀ ਟੀਮ ਵਲੋਂ ਛਾਪੇਮਾਰੀ ਕਰਦਿਆਂ ਦੋ ਵਿਅਕਤੀਆਂ ਨੂੰ 1350 ਨਸ਼ੀਲੇ ਕੈਪਸੂਲ ਤੇ 190 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ 'ਚ ਸਾਲਾਨਾ ਸ਼ਹੀਦੀ ਸਮਾਗਮ 5 ਨੂੰ <br/> ਅਗਲੀ ਖ਼ਬਰ 75 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।