11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਸ਼ੀਤਲ <br/>

ਅਜੀਤ ਡੈਸਕ 02-02-2026
ਤਪਾ ਮੰਡੀ, 1 ਫਰਵਰੀ (ਪ੍ਰਵੀਨ ਗਰਗ)-ਤਪਾ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਰਾਜਵਿੰਦਰ ਸਿੰਘ ਸ਼ੀਤਲ ਗੁਰੂ ਚਰਨਾਂ ਵਿਚ ਨਤਮਸਤਕ ਹੋਏ | ਉਪਰੰਤ ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਜਿੱਥੇ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਉੱਥੇ ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਆਪਸੀ ਭਾਈਚਾਰੇ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਅਜਿਹੇ ਭਗਤ ਹੋਏ ਹਨ, ਜਿਨ੍ਹਾਂ ਨੇ ਖ਼ੁਦ ਹੱਥੀਂ ਕੰਮ ਕਰ ਕੇ ਇਹ ਸੰਦੇਸ਼ ਦਿੱਤਾ ਕਿ ਕੰਮ ਕਰ ਕੇ ਖਾਣਾ ਇਨਸਾਨ ਦਾ ਸਭ ਤੋਂ ਪਹਿਲਾਂ ਧਰਮ ਹੈ ਅਤੇ ਇਹ ਕਿਰਤ ਕਰਦਿਆਂ ਪ੍ਰਮਾਤਮਾ ਦਾ ਨਾਮ ਜਪਣਾ ਅਤੇ ਉਸ ਦੇ ਵਿਚ ਲੀਨ ਹੋਣ ਦੀ ਹਰ ਵਰਗਾਂ ਨੂੰ ਸਿੱਖਿਆ ਦਿੱਤੀ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਵਿਚ ਦਰਜ ਬਾਣੀ ਵੀ ਸਾਨੂੰ ਸੱਚੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ | ਇਸ ਮੌਕੇ ਮੌਜੀ ਪੂਣੀਆਂ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਮੌਜੂਦ ਸਨ |

ਪਿਛਲੀ ਖ਼ਬਰ ਸਿਹਤ ਬੀਮਾ ਸਕੀਮ ਸੂਬਾ ਸਰਕਾਰ ਦਾ ਨਵਾਂ ਡਰਾਮਾ-ਐੱਡ. ਰਾਹੀ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।