11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਿਹਤ ਬੀਮਾ ਸਕੀਮ ਸੂਬਾ ਸਰਕਾਰ ਦਾ ਨਵਾਂ ਡਰਾਮਾ-ਐੱਡ. ਰਾਹੀ <br/>

ਅਜੀਤ ਡੈਸਕ 02-02-2026
ਤਪਾ ਮੰਡੀ, 1 ਫਰਵਰੀ (ਗਰਗ)-ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ 'ਡਰਾਮੇਬਾਜ਼ੀ' ਕਰਾਰ ਦਿੱਤਾ | ਉਨ੍ਹਾਂ ਆਖਿਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਬੀਬੀਆਂ ਨੂੰ 1000 ਰੁਪਏ ਦੇਣ ਦੇ ਨਾਂਅ 'ਤੇ ਡਾਟਾ ਇਕੱਠਾ ਕੀਤਾ ਗਿਆ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਅÏਰਤ ਨੂੰ ਇਕ ਰੁਪਇਆ ਵੀ ਨਹੀਂ ਮਿਲਿਆ | ਹੁਣ ਸਰਕਾਰ ਸਿਹਤ ਬੀਮਾ ਸਕੀਮ ਤਹਿਤ 10 ਲੱਖ ਰੁਪਏ ਦੇ ਨਵੇਂ ਵਾਅਦੇ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਕਾਨੂੰਨ ਵਿਵਸਥਾ ਵੀ ਹਾਸ਼ੀਏ ਉੱਤੇ ਪਹੁੰਚ ਚੁੱਕੀ ਹੈ, ਜਿਸ ਕਾਰਨ ਪੰਜਾਬ ਵਿਚ ਰੋਜ਼ਾਨਾ ਕਤਲ, ਲੁੱਟ-ਖੋਹ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਸਰਕਾਰ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਨਿਰਦੋਸ਼ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਰਹੀ ਹੈ | ਅਖ਼ਬਾਰਾਂ ਵਿਚ ਕਰੋੜਾਂ ਦੇ ਇਸ਼ਤਿਹਾਰ ਦੇ ਕੇ 'ਪ੍ਰਹਾਰ' ਵਰਗੀਆਂ ਮੁਹਿੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਹਕੀਕਤ ਵਿਚ ਕੋਈ ਵੱਡਾ ਗੈਂਗਸਟਰ ਨਹੀਂ ਫੜਿਆ ਗਿਆ | ਇਸ ਮੌਕੇ ਸ਼ਹਿਰੀ ਪ੍ਰਧਾਨ ਲੱਕੀ ਭੱਟਾ, ਹਰਜਿੰਦਰ ਸਿੰਘ ਪਾਲੀ, ਬੇਅੰਤ ਮਾਂਗਟ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਗੁਰਮੀਤ ਸਿੰਘ, ਬਿੱਟੂ ਬਰਾੜ, ਸੁਰਿੰਦਰ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਡਲ ਟਾਊਨ ਵਿਖੇ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਏ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਸ਼ੀਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।