11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੰਜਾਬ ਅੰਦਰ ਬਣਿਆ ਜੰਗਲ ਰਾਜ-ਐਡਵੋਕੇਟ ਖੇੜੀ <br/>

ਅਜੀਤ ਡੈਸਕ 02-02-2026
ਮਹਿਲ ਕਲਾਂ, 1 ਫਰਵਰੀ (ਅਵਤਾਰ ਸਿੰਘ ਅਣਖੀ)-ਦਿਨ ਦਿਹਾੜੇ ਵਾਪਰ ਰਹੀਆਂ ਲੁੱਟਾਂ ਖੋਹਾਂ, ਹਰ ਰੋਜ਼ ਲੋਕਾਂ ਦੇ ਕਤਲ ਦੀਆਂ ਦਿਲ ਕੰਬਾਊ ਘਟਨਾਵਾਂ ਇਕ ਆਮ ਗੱਲ ਬਣ ਕੇ ਰਹਿ ਗਈ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਸਵੀਰ ਸਿੰਘ ਖੇੜੀ ਨੇ ਕੀਤਾ | ਉਨ੍ਹਾਂ ਕਿਹਾ ਹੈ ਕਿ ਦਿੱਲੀ ਦੇ ਇਕ ਸਾਬਕਾ ਮੰਤਰੀ ਦੇ ਕੁੱਝ ਮਹੀਨੇ ਪਹਿਲਾਂ ਦਿੱਤੇ ਬਿਆਨ ਉਪਰ ਪੰਜਾਬ ਪੁਲਿਸ ਪਹਿਰਾ ਦਿੰਦੇ ਹੋਏ ਫੇਕ ਇਨਕਾਉਂਟਰ, ਆਮ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਜਿਸ ਦੀ ਤਾਜ਼ਾ ਮਿਸਾਲ ਲੁਧਿਆਣਾ ਦੇ ਰਣਜੋਤ ਸਿੰਘ ਟੈਕਸੀ ਡਰਾਈਵਰ ਨੌਜਵਾਨ ਤੋਂ ਮਿਲਦੀ ਹੈ | ਜੋ ਸਖ਼ਤ ਮਿਹਨਤ ਕਰ ਕੇ ਆਪਣਾ ਪਰਿਵਾਰ ਪਾਲ ਰਿਹਾ ਹੈ | ਐਡਵੋਕੇਟ ਖੇੜੀ ਨੇ ਸਪਸ਼ਟ ਕਿਹਾ ਕਿ ਭਵਿੱਖ ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਆਉਣ 'ਤੇ ਧੱਕੇਸ਼ਾਹੀਆਂ ਦਾ ਹਿਸਾਬ ਕਿਤਾਬ ਬਰਾਬਰ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਨੌਜਵਾਨ ਉਪਰ ਤਸ਼ੱਦਦ ਕਰਨ ਵਾਲਿਆਂ 'ਤੇ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕਰ ਕੇ ਪੀੜਤ ਨੂੰ ਇਨਸਾਫ਼ ਦਿੱਤਾ ਜਾਵੇ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿਲਵਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਹਰੀ ਨਗਰ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।