11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿਲਵਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 02-02-2026
ਤਪਾ ਮੰਡੀ, 1 ਫਰਵਰੀ (ਵਿਜੇ ਸ਼ਰਮਾ)-ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਕੁਲਦੀਪ ਸਿੰਘ ਰਸੀਵਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਦਸਤਾਰ ਸਿਖਲਾਈ ਕੈਂਪ ਵਿਚ ਸਿਖਲਾਈ ਲੈ ਰਹੇ ਬੱਚਿਆਂ ਦਾ ਦਸਤਾਰ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਬੱਚਿਆਂ ਨੂੰ ਦੋ ਗਰੁੱਪਾਂ ਵਿਚ ਵੰਡਿਆ ਗਿਆ | ਪਹਿਲੇ ਗਰੁੱਪ ਵਿਚੋਂ ਪ੍ਰਭਗੁਣ ਸਿੰਘ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਅਤੇ ਹਰਨੂਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦੂਜੇ ਗਰੁੱਪ ਵਿਚੋਂ ਹਰਪ੍ਰੀਤ ਸਿੰਘ ਨੇ ਪਹਿਲਾ, ਅਮਨਿੰਦਰ ਸਿੰਘ ਨੇ ਦੂਜਾ ਅਤੇ ਪ੍ਰਭਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਦੌਰਾਨ ਸਰਦਾਰੀਆਂ ਯੂਥ ਕਲੱਬ ਵਲੋਂ ਦਸਤਾਰ ਕੋਚ ਕਰਨਦੀਪ ਸਿੰਘ ਕਾਹਨੇਕੇ ਅਤੇ ਦਸਤਾਰ ਕੋਚ ਗੁਰਵਿੰਦਰ ਸਿੰਘ ਕਾਹਨੇਕੇ ਨੇ ਜੱਜਾਂ ਦੀ ਭੂਮਿਕਾ ਨਿਭਾਈ | ਮੁਕਾਬਲੇ ਦੇ ਨਾਲ-ਨਾਲ ਨਗਰ ਦੇ ਕੇਸਾਧਾਰੀ ਬੱਚਿਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦਸਤਾਰ ਸਿਰਫ਼ ਇਕ ਕੱਪੜਾ ਹੀ ਨਹੀਂ ਸਗੋਂ ਇਹ ਸਿੱਖ ਦੀ ਸ਼ਾਨ, ਸਨਮਾਨ ਅਤੇ ਗੁਰੂ ਸਾਹਿਬ ਦੀ ਬਖ਼ਸ਼ੀ ਹੋਈ ਅਮਾਨਤ ਹੈ | ਗੁਰੂ ਸਾਹਿਬਾਨ ਨੇ ਸਾਨੂੰ ਦਸਤਾਰ ਬਖ਼ਸ਼ ਕੇ ਸਾਰੀ ਮਨੁੱਖਤਾ ਵਿਚ ਸਿਰ ਉੱਚਾ ਕਰ ਕੇ ਜਿਊਣ ਦਾ ਸਲੀਕਾ ਸਿਖਾਇਆ | ਅੰਤ ਵਿਚ ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਬਾਬਾ ਗੁਰਸੇਵਕ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਤਰਲੋਕ ਸਿੰਘ ਗੁਰਨੇ ਕਲਾਂ, ਰਘਵੀਰ ਸਿੰਘ ਰਾਗੀ, ਭੋਲਾ ਸਿੰਘ ਦਰਾਜ਼, ਰਸ਼ਪਾਲ ਸਿੰਘ ਸੁਨਾਮੀ, ਨੈਬ ਸਿੰਘ ਕੋਠੇ ਵਾਦੀਆਂ, ਮਲਕੀਤ ਸਿੰਘ ਤਾਜੋਕੇ ਅਤੇ ਨਗਰ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਚੀਮਾ-ਜੋਧਪੁਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ <br/> ਅਗਲੀ ਖ਼ਬਰ ਪੰਜਾਬ ਅੰਦਰ ਬਣਿਆ ਜੰਗਲ ਰਾਜ-ਐਡਵੋਕੇਟ ਖੇੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।