21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 04-02-2026
ਬਰਨਾਲਾ, 3 ਫਰਵਰੀ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਦੇ ਉਦਘਾਟਨ ਦੀ ਰਸਮ ਮੱੁਖ ਮਹਿਮਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਵਿਵੇਕ ਸਿੰਧਵਾਨੀ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਸਾਂਝੇ ਤੌਰ 'ਤੇ ਜੋਤੀ ਪ੍ਰਚੰਡ ਕਰ ਕੇ ਅਦਾ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਵਿਗਿਆਨ, ਗਣਿਤ, ਰੋਬਿਟ, ਅੰਗਰੇਜ਼ੀ, ਹਿੰਦੀ, ਪੰਜਾਬੀ ਅਤੇ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਤੇ ਝੂਲਿਆਂ ਦਾ ਅਨੰਦ ਮਾਣਿਆਂ | ਜੇਤੂ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ ਐਨ.ਡੀ.ਏ ਅਤੇ ਰੱਖਿਆ ਸੇਵਾਵਾਂ ਬਾਰੇ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਲਾਕ ਮਹਿਲ ਕਲਾਂ ਦੇ ਪਿੰਡਾਂ 'ਚ ਲਾਏ ਵਿਸ਼ੇਸ਼ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।