13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰਮਤਿ ਸੰਗੀਤ ਵਿਦਿਆਲਾ ਰਾਏਸਰ 'ਚ ਪਹੁੰਚੇ ਸੰਚਾਲਕ ਵਰਿੰਦਰ ਸਿੰਘ ਗਰੇਵਾਲ <br/>

ਅਜੀਤ ਡੈਸਕ 22-02-2026
ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਰਾਏਸਰ ਦੇ ਜੰਮਪਲ ਕੈਨੇਡਾ ਵਾਸੀ ਵਰਿੰਦਰ ਸਿੰਘ ਗਰੇਵਾਲ ਲੋਕ ਕਵੀ ਸੰਤ ਰਾਮ ਉਦਾਸੀ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ 'ਚ ਉਨ੍ਹਾਂ ਵਲੋਂ ਚਲਾਏ ਜਾ ਰਹੇ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਨੂੰ ਮਿਲਣ ਲਈ ਪਰਿਵਾਰ ਸਮੇਤ ਪਹੁੰਚੇ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਗੁਰਬਾਣੀ ਦੇ ਲੜ ਲੱਗ ਕੇ ਉਹ ਸੋਸ਼ਲ ਮੀਡੀਆ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚ ਸਕਦੇ ਹਨ ਅਤੇ ਆਉਣ ਵਾਲੇ ਜੀਵਨ 'ਚ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਯੋਗ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਉਹ ਵੀ ਕਿਸੇ ਵੇਲੇ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ | ਸਕੂਲ ਇੰਚਾਰਜ ਸ੍ਰੀਮਤੀ ਸਿਮਨਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਗੁਰਮਤਿ ਸੰਗੀਤ ਵਿਦਿਆਲਾ ਦੇ ਦੂਸਰੇ ਬੈਚ 'ਚ ਇਸ ਸਮੇਂ ਸਕੂਲ ਦੇ ਲਗਭਗ 28 ਵਿਦਿਆਰਥੀ ਗੁਰਮਤਿ ਸੰਗੀਤ ਵਿੱਦਿਆ ਦੀਆਂ ਕਲਾਸਾਂ ਲਗਾ ਰਹੇ ਹਨ | ਇਸ ਮੌਕੇ ਨਿਰਮਲ ਸਿੰਘ, ਏਕਮਪ੍ਰੀਤ ਸਿੰਘ, ਗੁਰਦੀਪ ਸਿੰਘ, ਨਵਤੇਜ ਸਿੰਘ, ਸ੍ਰੀਮਤੀ ਸੋਨੀਆ ਗਰਗ, ਸ੍ਰੀਮਤੀ ਮਮਤਾ ਰਾਣੀ, ਸਤਵੀਰ ਕੌਰ, ਜਸਪ੍ਰੀਤ ਕੌਰ, ਹਰਦੀਪ ਕੌਰ, ਸ੍ਰੀਮਤੀ ਰਕਸ਼ਾ ਰਾਣੀ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਜ਼ਿਲ੍ਹਾ ਬਰਨਾਲਾ ਦੀ ਜਥੇਬੰਦਕ ਕਨਵੈੱਨਸ਼ਨ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਸੈਕਰਡ ਹਾਰਟ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।