13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-02-2026
ਮਹਿਲ ਕਲਾਂ, 21 ਫਰਵਰੀ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਪਿੰਡ ਵਜੀਦਕੇ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਸਮੇਂ ਬਾਬਾ ਪ੍ਰਤਾਪ ਸਿੰਘ ਕੈਰੋਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਪਰਿਵਾਰਾਂ ਸਮੇਤ ਅੰਮਿ੍ਤਪਾਨ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦੀ ਅਪੀਲ ਕੀਤੀ | ਬਾਬਾ ਪ੍ਰਤਾਪ ਸਿੰਘ ਕੈਰੋ, ਹਰਮਨਜੋਤ ਸਿੰਘ ਹੈਰੀ ਕੈਨੇਡੀਅਨ, ਡਾ: ਜਸਵੀਰ ਸਿੰਘ, ਜਗਦੇਵ ਸਿੰਘ ਖ਼ਾਲਸਾ, ਹਰਕਮਲ ਸਿੰਘ ਅਕਾਲੀ, ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਆਰੀਆਭੱਟ ਕਾਲਜ ਵਿਖੇ 17ਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ <br/> ਅਗਲੀ ਖ਼ਬਰ ਜੋ ਵੀ ਮਨੁੱਖ ਸੱਚੇ ਮਨ ਨਾਲ ਭਗਵਾਨ ਤੇ ਵਿਸ਼ਵਾਸ ਕਰਦਾ ਹੈ, ਫਲ ਜ਼ਰੂਰ ਮਿਲਦਾ ਹੈ-ਸੰਤ ਵਿਵੇਕ ਮੁਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।