21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਪਾ ਤਹਿਸੀਲ ਦੇ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ <br/>

ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ | ਤਸਵੀਰ : ਪ੍ਰਵੀਨ ਗਰਗ <br/> 07-03-2026
ਤਪਾ ਮੰਡੀ, 6 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਸਟੇਟ ਮਨਿਸਟ੍ਰੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਤਹਿਸੀਲ ਕੰਪਲੈਕਸ ਤਪਾ ਦੇ ਬਾਹਰ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਦੇ ਕਲੈਰੀਕਲ ਕਾਮਿਆਂ ਵਲੋਂ ਇਕੱਤਰ ਹੋ ਕੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ 16 ਫ਼ੀਸਦੀ ਡੀ.ਏ. ਜਾਰੀ ਕਰਨ ਅਤੇ ਨੋਟੀਫ਼ਿਕੇਸ਼ਨ ਮਿਤੀ 15 ਜਨਵਰੀ 2015, ਮਿਤੀ 17 ਜੁਲਾਈ 2020 ਦੇ ਮੁਲਾਜ਼ਮ ਮਾਰੂ ਪੱਤਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਅਵਤਾਰ ਸਿੰਘ ਬਾਹੀਆ ਤਹਿਸੀਲ ਪ੍ਰਧਾਨ, ਲਲਿਤ ਕੁਮਾਰ ਜਨਰਲ ਸਕੱਤਰ ਤਹਿਸੀਲ ਤਪਾ ਅਤੇ ਯੂਨੀਅਨ ਦੇ ਬੁਲਾਰੇ ਨਨਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪ ਸਰਕਾਰ ਤੋਂ ਬਹੁਤ ਉਮੀਦਾਂ ਸਨ, ਪ੍ਰੰਤੂ ਸਰਕਾਰ ਨੇ ਅਜੇ ਤੱਕ ਮੁਲਾਜ਼ਮਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਵਲੋਂ ਮਿਤੀ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਉਪਰੰਤ ਐਸ.ਓ.ਪੀ. ਜਾਰੀ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੇ ਜੀ.ਪੀ.ਐਫ਼. ਖਾਤੇ ਖੁਲ੍ਹਵਾਏ ਜਾਣ | ਨਵੇਂ ਭਰਤੀ ਮੁਲਾਜ਼ਮਾਂ ਨੂੰ ਤਿੰਨ ਸਾਲ ਲਈ ਮੁੱਢਲੀ ਤਨਖ਼ਾਹ ਦੇਣ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ | ਇਸ ਤੋਂ ਇਲਾਵਾ ਨਵੇਂ ਭਰਤੀ ਹੋਏ ਮੁਲਾਜ਼ਮਾਂ 'ਤੇ ਥੋਪਿਆ ਗਿਆ 7ਵਾਂ ਪੇਅ ਕਮਿਸ਼ਨ ਲਗਾਉਣ ਸਬੰਧੀ ਪੱਤਰ ਮਿਤੀ 17 ਜੁਲਾਈ 2020 ਰੱਦ ਕੀਤਾ ਜਾਵੇ | 16 ਫ਼ੀਸਦੀ ਪੈਡਿੰਗ ਡੀ.ਏ. ਜਾਰੀ ਕੀਤਾ ਜਾਵੇ | ਇਨ੍ਹਾਂ ਮੰਗਾਂ ਦੀ ਪੂਰਤੀ ਲਈ 8 ਮਾਰਚ ਨੂੰ ਮੋਹਾਲੀ ਵਿਚ ਹੋ ਰਹੀ ਸੂਬਾ ਪੱਧਰੀ ਰੈਲੀ ਵਿਚ ਵੀ ਸ਼ਾਮਿਲ ਹੋਣਗੇ | ਇਸ ਮੌਕੇ ਕਮਲਜੀਤ ਕੌਰ, ਭਗਵਾਨ ਦਾਸ, ਮਨਜੀਤ ਕੌਰ, ਸਿਮਰਤ ਸਿੰਘ, ਗੁਰਲਾਲ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਜਗਸੀਰ ਸਿੰਘ, ਸੁਖਜਿੰਦਰ ਸਿੰਘ, ਗੁਰਚਰਨ ਸਿੰਘ, ਸਤਵੰਤ ਸਿੰਘ, ਅਸ਼ਵਨੀ ਕੁਮਾਰ, ਬੂਟਾ ਸਿੰਘ, ਗਗਨਦੀਪ ਸਿੰਘ, ਹਰਮੀਤ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਰਜੁਨ, ਗੁਰਪ੍ਰੀਤ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਮਨਿਸਟ੍ਰੀਅਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਮੀਤ ਹੇਅਰ, ਢੀਂਡਸਾ, ਅਰਵਿੰਦ ਖੰਨਾ ਤੇ ਮਾਨ ਵਲੋਂ ਸ਼ਹੀਦ ਹੌਲਦਾਰ ਗੁਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।