21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਨਿਸਟ੍ਰੀਅਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/>

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮਨਿਸਟ੍ਰੀਅਲ ਸਟਾਫ਼ ਬਰਨਾਲਾ ਦੇ ਆਗੂ | ਅਜੀਤ ਤਸਵੀਰ <br/> 07-03-2026
ਬਰਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਨਿਸਟ੍ਰੀਅਲ ਸਟਾਫ਼ ਬਰਨਾਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਤਰਸੇਮ ਭੱਠਲ ਸੂਬਾ ਜਨਰਲ ਸਕੱਤਰ ਪੀ.ਐੱਸ.ਐੱਮ.ਐੱਸ.ਯੂ. ਨੇ ਕਿਹਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ | ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਆਪਣੀ ਸਰਕਾਰ ਬਣਾ ਲਈ ਅਤੇ ਮੁੜ ਲੋਕ ਮੰਗਾਂ ਤੋਂ ਅੱਖਾਂ ਫੇਰ ਲਈਆਂ | ਸਰਕਾਰ ਨੇ ਕੀਤੇ ਹੋਏ ਵਾਅਦਿਆਂ ਮੁਤਾਬਕ ਨਾ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਹੈ ਅਤੇ ਨਾ ਹੀ ਪੂਰਾ ਡੀ.ਏ. ਹੀ ਦਿੱਤਾ ਹੈ | ਇਸ ਸਮੇਂ ਪੰਜਾਬ ਦੇ ਮੁਲਾਜ਼ਮ 16 ਫ਼ੀਸਦੀ ਡੀ.ਏ. ਘੱਟ ਲੈ ਰਹੇ ਹਨ | 6ਵੇਂ ਪੇ ਕਮਿਸ਼ਨ ਤੋਂ ਬਾਅਦ 4 ਸਤੰਬਰ 2014 ਨਹੀਂ ਦਿੱਤਾ | ਇਸ ਤੋਂ ਇਲਾਵਾ 15 ਜਨਵਰੀ 2015, 17 ਜੁਲਾਈ 2020 ਦੇ ਮੁਲਾਜ਼ਮ ਮਾਰੂ ਪੱਤਰ ਵਾਪਸ ਨਹੀਂ ਲਏ ਅਤੇ ਨਾ ਹੀ ਪਿਛਲੀਆਂ ਸਰਕਾਰਾਂ ਵਲੋਂ ਲਾਇਆ 200 ਪ੍ਰਤੀ ਮਹੀਨਾ ਜਜ਼ੀਆ ਟੈਕਸ ਵਾਪਸ ਲਿਆ ਹੈ | ਰਵਿੰਦਰ ਸ਼ਰਮਾ ਜਨਰਲ ਸਕੱਤਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਹੁਣ ਦੀਆਂ ਸਰਕਾਰਾਂ ਵਿਚ ਕੋਈ ਅੰਤਰ ਨਹੀਂ ਹੈ ਜਿਸ ਕਰ ਕੇ ਮੁਲਾਜ਼ਮਾਂ ਵਲੋਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੌਕੇ ਘਿਰਾਉ ਕੀਤਾ ਜਾਣਾ ਹੈ, ਜਿਸ ਦੇ ਲਈ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ | ਨਿਰਮਲਜੀਤ ਸਿੰਘ ਚਾਨੇ ਪ੍ਰਧਾਨ ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਨੇ ਕਿਹਾ ਕਿ ਜਿਸ ਤਰ੍ਹਾਂ ਉਹ ਇਸ ਸਰਕਾਰ ਨੂੰ ਚੁਣ ਕੇ ਸੱਤਾ ਵਿਚ ਲਿਆਏ ਸੀ, ਉਸੇ ਤਰ੍ਹਾਂ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵੀ ਦਿਖਾਉਣ ਜਾਣਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਤੋਂ ਲਏ ਟੈਕਸ ਦਾ ਫ਼ਾਇਦਾ ਆਪਣੀ ਵਾਹ-ਵਾਹ 'ਤੇ ਉਡਾ ਰਹੇ ਹਨ | ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਅਤੇ ਸੋਸ਼ਬਾਜੀ ਵਿਚ ਉਡਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਪੈਸਾ ਉਨ੍ਹਾਂ ਦੀਆਂ ਜੇਬਾਂ ਵਿਚ ਜਾ ਰਿਹਾ ਹੈ | ਇਸ ਮੌਕਾ ਕਰਮਜੀਤ ਸਿੰਘ ਬੀਹਲਾ ਸੂਬਾ ਪ੍ਰਧਾਨ ਡਿਪਲੋਮਾ ਇੰਜੀਨੀਅਰ ਐੱਸੋਸੀਏਸ਼ਨ ਨੇ ਕਿਹਾ ਕਿ ਜਦੋਂ ਤੋਂ ਇਹ ਸਰਕਾਰ ਹੋਂਦ ਵਿਚ ਆਈ ਹੈ, ਮੁਲਾਜ਼ਮ ਆਗੂਆਂ ਨਾਲ ਸਿਰਫ਼ ਇਕ ਵਾਰ ਮੀਟਿੰਗ ਹੋਈ ਹੈ ਅਤੇ ਮੀਟਿੰਗ ਬੇਸਿੱਟਾ ਰਹੀ | ਇਸ ਮੌਕੇ ਦਰਸ਼ਨ ਸਿੰਘ ਚੀਮਾ ਪ੍ਰਧਾਨ ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਯੂਨੀਅਨ, ਸ਼ਿਵਇੰਦਰ ਸਿੰਘ ਪਸ਼ੂ ਪਾਲਣ ਵਿਭਾਗ, ਅੰਸ਼ੂ ਗੁਪਤਾ, ਚੰਚਲ ਕੌਸ਼ਲ, ਗੁਰਵਿੰਦਰ ਸਿੰਘ, ਮਨਜੀਤ ਕੌਰ ਸਿੱਖਿਆ ਵਿਭਾਗ, ਕਮਲਜੀਤ ਸ਼ਾਦ, ਲਖਵਿੰਦਰ ਕੌਰ ਸੁਪਰਡੰਟ ਵਾਟਰ ਸਪਲਾਈ, ਕਰਨਵੀਰ ਭੱਠਲ, ਸੁਖਜੀਤ ਸਿੰਘ ਸੰਧੂ, ਵਿੱਕੀ ਡਾਬਲਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ <br/> ਅਗਲੀ ਖ਼ਬਰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਪਾ ਤਹਿਸੀਲ ਦੇ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।