21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ <br/>

ਅਜੀਤ ਡੈਸਕ 07-03-2026
ਸ਼ਹਿਣਾ, 6 ਮਾਰਚ (ਸੁਰੇਸ਼ ਗੋਗੀ)-ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐੱਸ.ਪੀ. ਤਪਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਆਰੰਭ ਕੀਤੀ ਹੋਈ ਮੁਹਿੰਮ ਤਹਿਤ ਸ਼ਹਿਣਾ ਪੁਲਿਸ ਵਲੋਂ ਨੀਸੀਲੀਆ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸ਼ਹਿਣਾ ਦੇ ਮੁਖੀ ਮੈਡਮ ਰੈਨੂੰ ਪਰੋਚਾ ਨੇ ਦੱਸਿਆ ਕਿ ਥਾਣਾ ਸ਼ਹਿਣਾ ਦੇ ਏ.ਐੱਸ.ਆਈ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਨਹਿਰ ਪੁੱਲ ਦੇ ਨਜ਼ਦੀਕ ਪਟੜੀ ਤੋਂ ਅਰਸ਼ਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਬਣਾਵਾਲੀ ਗੰਗਾਨਗਰ, ਬਲਵਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਤੂਤੜਾ ਪੱਤੀ ਸ਼ਹਿਣਾ ਅਤੇ ਪਰਮਜੀਤ ਸਿੰਘ ਪੰਮਾ ਪੁੱਤਰ ਨਾਇਬ ਸਿੰਘ ਵਾਸੀ ਸ਼ਹਿਣਾ ਨੂੰ 205 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸ਼ਹਿਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਏ.ਐੱਸ.ਆਈ ਮਹਿੰਦਰ ਸਿੰਘ, ਹੌਲਦਾਰ ਮਲਕੀਤ ਸਿੰਘ, ਮੁੱਖ ਮੁਨਸ਼ੀ ਕਮਲ ਕਿਸ਼ੋਰ, ਹੌਲਦਾਰ ਭਰਪੂਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਈ ਲਾਲੋ ਪੰਜਾਬੀ ਮੰਚ ਵਲੋਂ 23 ਮਾਰਚ ਦੀ ਰੈਲੀ ਸੰਬੰਧੀ ਕੀਤੀ ਮੀਟਿੰਗ <br/> ਅਗਲੀ ਖ਼ਬਰ ਮਨਿਸਟ੍ਰੀਅਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।