20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੇਅਰਮੈਨ ਪਰਮਵੀਰ ਸਿੰਘ ਈਲਵਾਲ ਸੀਟੀ ਯੂਨੀਵਰਸਿਟੀ ਵਲੋਂ ਸਨਮਾਨਿਤ

ਅਜੀਤ ਡੈਸਕ 07-03-2026

ਮਸਤੂਆਣਾ ਸਾਹਿਬ, 6 ਮਾਰਚ (ਦਮਦਮੀ)-ਬਾਬਾ ਸਿੱਧਸਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਉਭਾਵਾਲ ਲਈ ਇਹ ਬਹੁਤ ਹੀ ਮਾਣ ਅਤੇ ਗੌਰਵ ਦੀ ਗੱਲ ਹੈ ਕਿ ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਨੂੰ ਸੀਟੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਾਲਾਨਾ ਕਨਵੋਕੇਸ਼ਨ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ, ਉੱਥੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਬੈਚੂਲਰ ਅਤੇ ਮਾਸਟਰ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਦਾ ਫ਼ਰਜ਼ ਨਿਭਾਇਆ ਅਤੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਨੂੰ ਸਿੱਖਿਆ ਦੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਨੂੰ ਲੈ ਕੇ ਸੀਟੀ ਯੂਨੀਵਰਸਿਟੀ ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੀਰੂ ਟੁਟੇਜਾ ਤੋਂ ਇਲਾਵਾ ਰਾਜਿੰਦਰ ਸਿੰਘ, ਗੁਰਜੀਤ ਕੌਰ, ਸਤਵੀਰ ਸਿੰਘ, ਸੁਖਵੀਰ ਕੌਰ, ਹਰਪ੍ਰੀਤ ਕੌਰ, ਮਨਦੀਪ ਕੌਰ, ਵਕੀਲ ਸਿੰਘ ਅਤੇ ਹੋਰ ਸਟਾਫ ਮੈਂਬਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ ਈਲਵਾਲ ਨੂੰ ਮੁਬਾਰਕਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ, ਨਾਮਾਲੂਮ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਦੀ ਅਗਵਾਈ 'ਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਲਗਾਏ ਪੋਸਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।