19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਸਮੂਹ ਪੁਲਿਸ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ <br/>

ਥਾਣਾ ਤਪਾ ਵਿਖੇ ਸਮੂਹ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਥਾਣਾ ਮੁਖੀ ਸ਼ਰੀਫ਼ ਖ਼ਾਨ | ਤਸਵੀਰ : ਪ੍ਰਵੀਨ ਗਰਗ <br/> 07-03-2026
ਤਪਾ ਮੰਡੀ, 6 ਮਾਰਚ (ਪ੍ਰਵੀਨ ਗਰਗ)-ਡੀ.ਐੱਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਸ਼ਰੀਫ਼ ਖ਼ਾਨ ਵਲੋਂ ਅੱਜ ਸਿਟੀ ਇੰਚਾਰਜ, ਸਹਾਇਕ ਥਾਣੇਦਾਰਾਂ ਅਤੇ ਸਮੂਹ ਮੁਲਾਜ਼ਮਾਂ ਨਾਲ ਇਕ ਮੀਟਿੰਗ ਥਾਣਾ ਤਪਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ਨਾਲ ਵੱਖ-ਵੱਖ ਮੁਕੱਦਮਿਆਂ ਦੇ ਜਾਂਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕੇਸਾਂ ਦਾ ਸਟੇਟਸ ਜਾਣਿਆ ਤੇ ਜਿਨ੍ਹਾਂ ਥਾਣੇਦਾਰਾਂ ਕੋਲ ਸ਼ਿਕਾਇਤਾਂ ਪੈਂਡਿੰਗ ਹਨ ਦੇ ਤੁਰੰਤ ਨਿਪਟਾਰੇ ਲਈ ਕਿਹਾ | ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਕਿਹਾ ਸ਼ਹਿਰ 'ਚ ਅਮਨ ਸ਼ਾਂਤੀ ਦੀ ਸਥਿਤੀ ਨੂੰ ਬਹਾਲ ਰੱਖਿਆ ਜਾਵੇਗਾ | ਇਸ ਦੇ ਨਾਲ ਹੀ ਸ਼ਹਿਰ ਵਿਚ ਨਸ਼ਿਆਂ ਨੂੰ ਨੱਥ ਪਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ 'ਚ ਪੁਲਿਸ ਦਾ ਭਰਪੂਰ ਸਹਿਯੋਗ ਕਰਨ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਰਣਜੀਤ ਸਿੰਘ, ਸਹਾਇਕ ਥਾਣੇਦਾਰ ਮਨਜਿੰਦਰ ਸਿੰਘ, ਸਹਾਇਕ ਥਾਣੇਦਾਰ ਮੈਡਮ ਨਿੰਦਰਪਾਲ ਕੌਰ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਮੁੱਖ ਮੁਨਸ਼ੀ ਦਵਿੰਦਰ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਜੀਤ ਸਿੰਘ, ਹੌਲਦਾਰ ਇਕਬਾਲ ਸਿੰਘ, ਹੌਲਦਾਰ ਜਸਪ੍ਰੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਮੱਧ ਪੂਰਬ 'ਚ ਤਣਾਅ ਦਰਮਿਆਨ ਓਮਾਨ ਤੋਂ ਬਿ੍ਟਿਸ਼ ਨਾਗਰਿਕਾਂ ਦੀ ਪਹਿਲੀ ਸਰਕਾਰੀ ਉਡਾਣ ਯੂ.ਕੇ. ਪਹੁੰਚੀ ਅਗਲੀ ਖ਼ਬਰ ਸਰਵੀਕਲ ਕੈਂਸਰ ਤੋਂ ਬਚਾਅ ਲਈ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਐੱਚ.ਪੀ.ਵੀ. ਟੀਕਾਕਰਨ ਦਾ ਹੋਇਆ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।