15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮੀਟਿੰਗ <br/>

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਕੀਤੀ ਗਈ ਮੀਟਿੰਗ ਦਾ ਦਿ੍ਸ਼ | ਤਸਵੀਰ: ਦਮਦਮੀ <br/> 08-03-2026
ਮਸਤੂਆਣਾ ਸਾਹਿਬ, 7 ਮਾਰਚ (ਦਮਦਮੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ਤੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਮੀਟਿੰਗ ਵਿਚ ਸ਼ਾਮਿਲ ਹੋਏ | ਇਸ ਮੌਕੇ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਹੈ ਕਿ ਜੋ ਭਾਰਤ ਸਰਕਾਰ ਅਮਰੀਕਾ ਨਾਲ ਫ਼ਰੀ ਟਰੇਡ ਐਗਰੀਮੈਂਟ ਦਾ ਸਮਝੌਤਾ ਕਰਨ ਜਾ ਰਹੀ ਹੈ, ਉਸ ਨਾਲ ਖੇਤੀ ਸੈਕਟਰ ਤੇ ਸਹਾਇਕ ਧੰਦਾ ਡੇਅਰੀ ਫਾਰਮ ਤੇ ਪੋਲਟਰੀ ਫਾਰਮ ਨੂੰ ਖ਼ਤਮ ਕਰ ਦੇਵੇਗਾ | ਇਸ ਸਮਝੌਤੇ ਦੇ ਵਿਰੋਧ ਵਜੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਬੀਬੀਆਂ ਤੇ ਕਿਸਾਨ ਮਜ਼ਦੂਰ ਬਰਨਾਲੇ ਦੀ ਅਨਾਜ ਮੰਡੀ ਵਿਚ ਇਕੱਠੇ ਹੋਣਗੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਨੇ ਕਿਹਾ ਹੈ ਕਿ ਜੋ ਇਰਾਨ ਤੇ ਇਜਰਾਇਲ ਦੀ ਜੰਗ ਲੱਗੀ ਹੋਈ ਹੈ ਇਸ ਨਾਲ ਵੀ ਦੇਸ਼ ਦੀ ਆਰਥਿਕਤਾ ਤੇ ਅਸਰ ਪਵੇਗਾ | ਲੜਾਈ ਲੱਗਣ ਕਾਰਨ ਬਾਸਪਤੀ ਚੌਲਾਂ ਦੇ ਰੇਟ ਬਾਜ਼ਾਰ ਵਿਚ ਬਹੁਤ ਘੱਟ ਗਏ ਹਨ | ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਬਰਨਾਲੇ ਕਿਸਾਨ ਮਹਾਂ ਰੈਲੀ ਵਿਚ ਵਰਕਰਾਂ ਨੂੰ ਪਹੁੰਚਣ ਲਈ ਵੱਧ ਚੜ੍ਹ ਕੇ ਅਪੀਲ ਕੀਤੀ |

ਪਿਛਲੀ ਖ਼ਬਰ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਦਲਿਤਾਂ ਤੱਕ ਪਹੁੰਚਾਉਣ ਲਈ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੇ ਵਿੱਢੀ... ਅਗਲੀ ਖ਼ਬਰ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।