15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਹਮੀਦੀ 'ਚ ਚੋਰ ਗਰੋਹ ਵਲੋਂ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ <br/>

ਪਿੰਡ ਹਮੀਦੀ ਵਿਖੇ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਸੰਬੰਧੀ ਜਾਣਕਾਰੀ ਦਿੰਦਿਆ ਪੀੜਤ ਕਿਸਾਨ | ਤਸਵੀਰ: ਅਵਤਾਰ ਸਿੰਘ ਅਣਖੀ <br/> 08-03-2026
ਮਹਿਲ ਕਲਾਂ, 7 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਬੀਤੀ ਰਾਤ ਚੋਰ ਗਰੋਹ ਵਲੋਂ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰ ਲੈ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਪਿੰਡ ਹਮੀਦੀ ਤੋਂ ਗੁਰਮ ਨੂੰ ਜਾਂਦੀ ਲਿੰਕ ਸੜਕ ਅਤੇ ਖੇਤਾਂ ਵੱਲ ਜਾਣ ਵਾਲੇ ਕੱਚੇ ਰਸਤੇ ਦੇ ਵਿਚਕਾਰੋਂ ਲੰਘਦੀ ਡਰੇਨ ਦੀ ਪੱਟੜੀ ਨੇੜੇ ਕਿਸਾਨ ਗੁਰਪ੍ਰੀਤ ਸਿੰਘ ਰੰਧਾਵਾ, ਮਿਸਤਰੀ ਗੁਰਚਰਨ ਸਿੰਘ, ਹਰਭਜਨ ਸਿੰਘ, ਜਗਦੀਸ਼ ਸਿੰਘ, ਕਰਮਜੀਤ ਸਿੰਘ, ਉਜਾਗਰ ਸਿੰਘ, ਬਲੌਰ ਸਿੰਘ, ਮਲਕੀਤ ਸਿੰਘ, ਉਜਾਗਰ ਸਿੰਘ, ਜਰਨੈਲ ਸਿੰਘ ਜਗਰਾਜ ਸਿੰਘ, ਬਿੱਲੂ ਸਿੰਘ, ਗੁਰਮੇਲ ਸਿੰਘ, ਹਾਕਮ ਸਿੰਘ, ਨਛੱਤਰ ਸਿੰਘ ਦੇ ਖੇਤਾਂ 'ਚ ਚੋਰ ਬਿਜਲੀ ਸਪਲਾਈ ਦੀਆਂ ਕੇਬਲ ਤਾਰਾਂ ਵੱਢ ਕੇ ਲੈ ਗਏ | ਇਸ ਸਬੰਧੀ ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਨੇ ਦੱਸਿਆ ਕਿ ਕਿਸਾਨਾਂ ਵਲੋਂ ਮਿਲੀ ਇਤਲਾਹ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ |

ਪਿਛਲੀ ਖ਼ਬਰ ਪਿੰਡ ਠੀਕਰੀਵਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕਟੌਤੀ ਸ਼ਲਾਘਾਯੋਗ ਕਦਮ-ਡਾ. ਜਮੀਲ ਉਰ ਰਹਿਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।