15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪਿੰਡ ਠੀਕਰੀਵਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਾਇਆ <br/>

ਪਿੰਡ ਠੀਕਰੀਵਾਲਾ ਵਿਖੇ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕਰਨ ਸਮੇਂ ਮਾਹਿਰ ਡਾਕਟਰ, ਨਾਲ ਖੜੇ ਪ੍ਰਬੰਧਕ | ਤਸਵੀਰ : ਅਵਤਾਰ ਸਿੰਘ ਅਣਖੀ <br/> 08-03-2026
ਮਹਿਲ ਕਲਾਂ, 7 ਮਾਰਚ (ਅਵਤਾਰ ਸਿੰਘ ਅਣਖੀ)-ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਅੱਖਾਂ ਦੇ ਮਾਹਿਰ ਡਾ. ਅਮੋਲਦੀਪ ਕੌਰ, ਡਾ. ਗੁਰਮੀਤ ਸਿੰਘ ਵਲੋਂ 190 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਲੋੜਵੰਦ 30 ਮਰੀਜ਼ਾਂ ਲੈਂਜ ਪਾਉਣ ਲਈ ਰੈਫ਼ਰ ਕੀਤਾ ਗਿਆ | ਇਸ ਤੋਂ ਇਲਾਵਾ 50 ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਭਾਕਿਯੂ ਕਾਦੀਆਂ ਦੇ ਸੂਬਾਈ ਆਗੂ ਗੁਰਨਾਮ ਸਿੰਘ ਠੀਕਰੀਵਾਲ, ਸਰਪੰਚ ਕਿਰਨਜੀਤ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਸੀਰ ਸਿੰਘ ਅÏਲਖ, ਸਕੱਤਰ ਹਰਪਾਲ ਸਿੰਘ, ਸਾਬਕਾ ਸਰਪੰਚ ਮੇਵਾ ਸਿੰਘ, ਕਮੇਟੀ ਮੈਂਬਰ ਸੁਰਜੀਤ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ ਅÏਲਖ, ਚਤਰ ਸਿੰਘ, ਦਰਸ਼ਨ ਸਿੰਘ ਨਾਗਰਾ, ਮਲਕੀਤ ਸਿੰਘ, ਮਹਿੰਦਰ ਸਿੰਘ ਫ਼ੌਜੀ, ਬੂਟਾ ਸਿੰਘ, ਇਕਾਈ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸ਼ੁਰੂ <br/> ਅਗਲੀ ਖ਼ਬਰ ਪਿੰਡ ਹਮੀਦੀ 'ਚ ਚੋਰ ਗਰੋਹ ਵਲੋਂ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।