22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮਹਿਲ ਕਲਾਂ ਤੋਂ ਧਨੇਰ ਸੜਕ 'ਤੇ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਦੋ ਜ਼ਖ਼ਮੀ <br/>

ਅਜੀਤ ਡੈਸਕ 27-03-2026
ਮਹਿਲ ਕਲਾਂ, 26 ਮਾਰਚ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਤੋਂ ਪਿੰਡ ਧਨੇਰ ਨੂੰ ਜਾਂਦੀ ਸੜਕ 'ਤੇ ਅੱਜ ਦੁਪਹਿਰ ਵੇਲੇ ਦੋ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ 'ਚ ਇਕ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਦੂਜੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਿਸਤਰੀ ਰਣਜੀਤ ਸਿੰਘ ਵਾਸੀ ਧਨੇਰ ਆਪਣੇ ਮੋਟਰਸਾਈਕਲ 'ਤੇ ਮਹਿਲ ਕਲਾਂ ਬੈਂਕ ਦੇ ਕੰਮ ਕਰਵਾਉਣ ਉਪਰੰਤ ਵਾਪਸ ਪਿੰਡ ਧਨੇਰ ਜਾ ਰਿਹਾ ਸੀ ਤਾਂ ਰਸਤੇ 'ਚ ਰੌਸ਼ਨ ਖੇੜੇ ਨੇੜੇ ਸਾਹਮਣਿਓ ਆ ਰਹੇ ਮੋਟਰਸਾਈਕਲ ਨਾਲ ਜ਼ੋਰਦਾਰ ਟੱਕਰ ਹੋ ਗਈ | ਇਸ ਘਟਨਾ 'ਚ ਮਿਸਤਰੀ ਰਣਜੀਤ ਸਿੰਘ ਧਨੇਰ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਦੂਜੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਇਲਾਜ ਲਈ ਲਿਆਂਦਾ ਗਿਆ | ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਮੈਡੀਕਲ ਅਫ਼ਸਰ ਡਾ: ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਉਦੇ ਵਾਸੀ ਧਨੇਰ ਨੂੰ ਮਿ੍ਤਕ ਐਲਾਨ ਦਿੱਤਾ ਗਿਆ, ਜਦ ਕਿ ਦੋ ਜ਼ਖ਼ਮੀ ਇਲਾਜ ਅਧੀਨ ਹਨ | ਪਤਾ ਲੱਗਿਆ ਹੈ ਪਿੰਡ ਧਨੇਰ ਵਿਖੇ ਆਪਣੇ ਸਹੁਰੇ ਘਰ ਰਹਿ ਰਿਹਾ ਮਿਸਤਰੀ ਰਣਜੀਤ ਸਿੰਘ ਰਾਮਗੜ੍ਹੀਆ ਅਕਾਲ ਜਥੇਬੰਦੀ ਨਾਲ ਜੁੜਿਆ ਹੋਇਆ ਸੀ | ਪਹਿਲਾਂ ਉਹ ਕਾਫ਼ੀ ਸਮਾਂ ਵਿਦੇਸ਼ 'ਚ ਰਹਿ ਕੇ ਆਇਆ ਹੈ | ਹੁਣ ਉਸ ਦਾ ਇਕ ਬੇਟਾ ਅਤੇ ਇਕ ਧੀ ਵਿਦੇਸ਼ ਵੱਸਦੇ ਹਨ | ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ, ਏ.ਐਸ.ਆਈ ਲਾਭ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ, ਸੂਬਾ ਆਗੂ ਜਰਨੈਲ ਸਿੰਘ ਮਠਾੜੂ, ਜੁਗਿੰਦਰ ਸਿੰਘ ਧੰਜਲ, ਨਰਿੰਦਰ ਸਿੰਘ ਸੋਹਲ, ਕਿਸਾਨ ਆਗੂ ਸਤਨਾਮ ਸਿੰਘ ਧਨੇਰ, ਐਨ.ਆਰ.ਆਈ ਸੁਰਜੀਤ ਸਿੰਘ ਬਿੱਲੂ ਨੇ ਇਸ ਦੁਖਦਾਈ ਘਟਨਾ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦਿਵਾਇਆ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਟੀ.ਬੀ ਦਿਵਸ 'ਤੇ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਸੁਪਰਵਾਈਜ਼ਰ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।